JALANDHAR WEATHER

ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ 48 ਸਾਲਾ ਵਿਅਕਤੀ ਦਾ ਕਤਲ

ਗੁਰੂਹਰਸਹਾਏ, 1 ਮਈ (ਕਪਿਲ ਕੰਧਾਰੀ)-ਗੁਰੂਹਰਸਹਾਏ ਵਿਖੇ ਇਕ ਮੰਦਭਾਗੀ ਖਬਰ ਉਦੋਂ ਸਾਹਮਣੇ ਆਈ ਜਦੋਂ ਕੁਝ ਵਿਅਕਤੀਆਂ ਵਲੋਂ ਇਕ ਵਿਅਕਤੀ ਨੂੰ ਘਰੋਂ ਅਗਵਾ ਕਰਕੇ ਉਸ ਨੂੰ ਜਲਾਲਾਬਾਦ ਦੇ ਕੋਲ ਪਿੰਡ ਸੜਿਆ ਵਿਚ ਲਿਜਾ ਕੇ ਉਸ ਦਾ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਸਾਨੂੰ ਰਮੇਸ਼ ਵਾਸੀ ਭੱਠਾ ਬਸਤੀ ਦੀ ਪਤਨੀ ਨੇ ਦੱਸਿਆ ਕਿ ਕੱਲ੍ਹ  ਇਕ ਵਜੇ ਦੇ ਕਰੀਬ 2 ਔਰਤਾਂ ਤੇ 4 ਦੇ ਕਰੀਬ ਵਿਅਕਤੀ ਉਨ੍ਹਾਂ ਦੇ ਘਰ ਆਏ ਜੋ ਕਿ ਉਸਦੇ ਪਤੀ ਨੂੰ ਅਗਵਾ ਕਰਕੇ ਕਾਰ ਵਿਚ ਬਿਠਾ ਕੇ ਆਪਣੇ ਨਾਲ ਲੈ ਗਏ, ਜਿਸ ਤੋਂ ਬਾਅਦ ਉਸ ਵਲੋਂ ਸਾਨੂੰ ਸੂਚਿਤ ਕੀਤਾ, ਜਿਸ ਉਤੇ ਤੁਰੰਤ ਕਾਰਵਾਈ ਕਰਦੇ ਹੋਏ ਮੇਰੇ ਵਲੋਂ ਲੋਕੇਸ਼ਨਾਂ ਲਗਾ ਕੇ ਉਨ੍ਹਾਂ ਨੂੰ ਟਰੇਸ ਕਰਨ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਦਾ ਕੁਝ ਵੀ ਪਤਾ ਨਹੀਂ ਲੱਗਿਆ। ਇਸ ਤੋਂ ਬਾਅਦ ਸ਼ਾਮ ਨੂੰ ਉਨ੍ਹਾਂ ਨੂੰ ਉਸ ਪਿੰਡ ਤੋਂ ਕਿਸੇ ਵਿਅਕਤੀ ਦਾ ਫੋਨ ਆਇਆ ਕਿ ਇਥੇ ਇਕ ਵਿਅਕਤੀ ਦੀ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਮੌਕੇ ਉਤੇ ਪਰਿਵਾਰਕ ਮੈਂਬਰ ਅਤੇ ਮੈਂ ਖੁਦ ਪਹੁੰਚਿਆ ਤੇ ਦੇਖਿਆ ਕਿ ਉਹ ਵਿਅਕਤੀ ਗੁਰੂਹਰਸਹਾਏ ਦੀ ਭੱਠਾ ਬਸਤੀ ਦਾ ਰਹਿਣ ਵਾਲਾ ਸੀ ਤੇ ਉਸਦਾ ਨਾਮ ਰਮੇਸ਼ ਕੁਮਾਰ ਸੀ, ਜਿਸ ਤੋਂ ਬਾਅਦ ਮੇਰੇ ਵਲੋਂ ਤੁਰੰਤ ਕਾਰਵਾਈ ਕਰਦੇ ਹੋਏ ਤਿੰਨ ਦੇ ਕਰੀਬ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਥਾਣਾ ਮੁਖੀ ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਇਨ੍ਹਾਂ ਦਾ ਆਪਸੀ ਪੈਸਿਆਂ ਦਾ ਲੈਣ-ਦੇਣ ਸੀ, ਜਿਸ ਕਰਕੇ ਇਨ੍ਹਾਂ ਵਿਅਕਤੀਆਂ ਵਲੋਂ ਰਮੇਸ਼ ਕੁਮਾਰ ਦਾ ਕਤਲ ਕਰ ਦਿੱਤਾ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ