ਕੱਲ੍ਹ ਸਰਬ ਪਾਰਟੀ ਮੀਟਿੰਗ 'ਚ ਹਿੱਸਾ ਲਵੇਗੀ ਸ਼੍ਰੋਮਣੀ ਅਕਾਲੀ ਦਲ - ਡਾ. ਦਲਜੀਤ ਚੀਮਾ

ਚੰਡੀਗੜ੍ਹ, 1 ਮਈ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਕੱਲ੍ਹ ਚੰਡੀਗੜ੍ਹ ਵਿਚ ਹੋਣ ਵਾਲੀ ਸਰਬ ਪਾਰਟੀ ਮੀਟਿੰਗ ਵਿਚ ਹਿੱਸਾ ਲਵੇਗੀ, ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਇਹ ਫੈਸਲਾ ਪੰਜਾਬ ਦੇ ਹਿੱਤ ਵਿਚ ਹੈ। ਉਨ੍ਹਾਂ ਐਲਾਨ ਕੀਤਾ ਕਿ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਅਤੇ ਡਾ. ਦਲਜੀਤ ਸਿੰਘ ਚੀਮਾ ਮੀਟਿੰਗ ਵਿਚ ਪਾਰਟੀ ਦੀ ਨੁਮਾਇੰਦਗੀ ਕਰਨਗੇ। ਸ. ਬਾਦਲ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਦੇ ਦਰਿਆਈ ਪਾਣੀਆਂ ਦੀ ਰਾਖੀ ਕਰਨ ਦਾ ਲੰਮਾ ਇਤਿਹਾਸ ਰਿਹਾ ਹੈ ਅਤੇ ਉਹ ਆਪਣੇ ਇਸ ਵਿਸ਼ਵਾਸ 'ਤੇ ਦ੍ਰਿੜ੍ਹ ਹੈ ਕਿ ਰਿਪੇਰੀਅਨ ਸਿਧਾਂਤ ਦੇ ਆਧਾਰ 'ਤੇ ਪੰਜਾਬ ਆਪਣੇ ਦਰਿਆਈ ਪਾਣੀਆਂ ਦਾ ਇਕਲੌਤਾ ਹੱਕਦਾਰ ਹੈ ਅਤੇ ਉਸ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਕੋਈ ਵਾਧੂ ਪਾਣੀ ਨਹੀਂ ਹੈ।