JALANDHAR WEATHER

ਇਲਾਜ ਕਰਵਾਉਣ ਆਈਆਂ ਦੋ ਧਿਰਾਂ ਐਮਰਜੈਂਸੀ ਵਾਰਡ ਵਿਚ ਭਿੜੀਆਂ

ਕਪੂਰਥਲਾ, 1 ਮਈ (ਅਮਨਜੋਤ ਸਿੰਘ ਵਾਲੀਆ)-ਨਾਮਦੇਵ ਕਾਲੋਨੀ ਵਿਖੇ ਘਰੇਲੂ ਝਗੜੇ ਦੌਰਾਨ ਦੋ ਔਰਤਾਂ ਜ਼ਖਮੀ ਹੋ ਗਈਆਂ ਸਨ ਜਿਨ੍ਹਾਂ ਨੂੰ ਪਰਿਵਾਰਕ ਮੈਂਬਰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਵਾਰਡ ਵਿਚ ਲੈ ਕੇ ਆਏ ਸਨ, ਜੋ ਕਿ ਮੁੜ ਐਮਰਜੈਂਸੀ ਵਾਰਡ ਵਿਚ ਆਪਸ ਵਿਚ ਭਿੜ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾ. ਅਸ਼ੀਸ਼ਪਾਲ ਸਿੰਘ ਨੇ ਦੱਸਿਆ ਕਿ ਕੰਤੀ ਪਤਨੀ ਪੰਮਾ ਤੇ ਕਾਜਲ ਪਤਨੀ ਵਿੱਕੀ ਵਾਸੀਆਨ ਨਾਮਦੇਵ ਕਾਲੋਨੀ ਜੋ ਕਿ ਆਪਸ ਵਿਚ ਰਿਸ਼ਤੇਦਾਰ ਹਨ, ਲੜਾਈ ਝਗੜੇ ਦੌਰਾਨ ਜ਼ਖਮੀ ਹੋਣ ਉਪਰੰਤ ਇਲਾਜ ਕਰਵਾਉਣ ਆਏ ਸਨ ਤਾਂ ਅਚਾਨਕ ਆਪਸ ਵਿਚ ਲੜਨ ਲੱਗ ਪਈਆਂ, ਜਿਸ 'ਤੇ ਉਨ੍ਹਾਂ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਣ 'ਤੇ ਪੀ.ਸੀ.ਆਰ. ਟੀਮ ਦੇ ਏ.ਐਸ.ਆਈ. ਰਣਜੀਤ ਸਿੰਘ, ਹਰਮੇਸ਼ ਸਿੰਘ, ਸਤਨਾਮ ਸਿੰਘ, ਹਰਵਿੰਦਰ ਸਿੰਘ, ਕਮਲਜੀਤ ਸਿੰਘ ਮੌਕੇ 'ਤੇ ਪਹੁੰਚੇ ਜਿਨ੍ਹਾਂ ਨੇ ਮਾਹੌਲ ਨੂੰ ਸ਼ਾਂਤ ਕਰਵਾਇਆ ਤੇ ਥਾਣਾ ਸਿਟੀ ਪੁਲਿਸ ਨੂੰ ਸੂਚਿਤ ਕੀਤਾ। ਏ.ਐਸ.ਆਈ. ਬਲਦੇਵ ਸਿੰਘ ਇਕ ਵਿਅਕਤੀ ਨੂੰ ਹਿਰਾਸਤ ਵਿਚ ਲੈ ਕੇ ਥਾਣਾ ਸਿਟੀ ਪੁਲਿਸ ਲੈ ਗਏ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ