JALANDHAR WEATHER

ਅੱਜ ਖੋਲ੍ਹੇ ਗਏ ਕੇਦਾਰਨਾਥ ਧਾਮ ਦੇ ਕਿਵਾੜ

ਦੇਹਰਾਦੂਨ, 2 ਮਈ- ਕੇਦਾਰਨਾਥ ਧਾਮ ਦੇ ਕਿਵਾੜ ਅੱਜ ਖੋਲ੍ਹ ਦਿੱਤੇ ਗਏ ਹਨ। ਜਿਵੇਂ ਹੀ ਮੰਦਰ ਦੇ ਦਰਵਾਜ਼ੇ ਖੁੱਲ੍ਹੇ, ਕੇਦਾਰ ਘਾਟੀ ਹਰ ਹਰ ਮਹਾਦੇਵ ਦੇ ਜੈਕਾਰਿਆਂ ਨਾਲ ਗੂੰਜ ਉੱਠੀ। ਕਪਾਟ ਖੁੱਲ੍ਹਣ ਤੋਂ ਥੋੜ੍ਹੀ ਦੇਰ ਪਹਿਲਾਂ, ਰਾਜ ਦੇ ਮੁੱਖ ਮੰਤਰੀ ਪੁਸ਼ਕਰ ਧਾਮੀ ਕੇਦਾਰਨਾਥ ਪਹੁੰਚੇ ਅਤੇ ਕਪਾਟ ਖੁੱਲ੍ਹਣ ਤੋਂ ਬਾਅਦ ਦਰਸ਼ਨ ਕੀਤੇ। ਧਾਮ ਵਿਖੇ ਪ੍ਰਧਾਨ ਮੰਤਰੀ ਮੋਦੀ ਦੇ ਨਾਮ ’ਤੇ ਪਹਿਲੀ ਪੂਜਾ ਕੀਤੀ ਗਈ। ਜਿਵੇਂ ਹੀ ਦਰਵਾਜ਼ੇ ਖੁੱਲ੍ਹੇ, ਹੈਲੀਕਾਪਟਰ ਤੋਂ ਸ਼ਰਧਾਲੂਆਂ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਦੌਰਾਨ ਮੁੱਖ ਮੰਤਰੀ ਧਾਮੀ ਨੇ ਕਿਹਾ ਕਿ ਚਾਰ ਧਾਮ ਯਾਤਰਾ 30 ਅਪ੍ਰੈਲ ਨੂੰ ਅਕਸ਼ੈ ਤ੍ਰਿਤੀਆ ਦੇ ਮੌਕੇ ’ਤੇ ਸ਼ੁਰੂ ਹੋ ਗਈ ਹੈ। ਅੱਜ ਤੋਂ ਦੋ ਦਿਨ ਬਾਅਦ, ਭਗਵਾਨ ਬਦਰੀਨਾਥ ਦੇ ਦਰਵਾਜ਼ੇ ਵੀ ਖੁੱਲ੍ਹ ਜਾਣਗੇ ਅਤੇ ਯਾਤਰਾ ਪੂਰੇ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਸ਼ਰਧਾਲੂਆਂ ਦੀ ਯਾਤਰਾ ਸੁਰੱਖਿਅਤ ਹੋਵੇ ਅਤੇ ਉਨ੍ਹਾਂ ਨੂੰ ਯਾਤਰਾ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਇਸ ਲਈ ਅਸੀਂ ਢੁਕਵੇਂ ਪ੍ਰਬੰਧ ਕੀਤੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ