ਸਿਵਲ ਹਸਪਤਾਲ ਅਜਨਾਲਾ ਤੋਂ ਪੁਲਿਸ ਨੂੰ ਚਕਮਾ ਦੇ ਕੇ ਭੱਜਾ ਕਥਿਤ ਦੋਸ਼ੀ ਪੁਲਿਸ ਨੇ ਤੁਰੰਤ ਕੀਤਾ ਕਾਬੂ

ਅਜਨਾਲਾ, (ਅੰਮ੍ਰਿਤਸਰ), 2 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਅਜਨਾਲਾ ਦੀ ਪੁਲਿਸ ਵਲੋਂ ਇਕ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦਾ ਅੱਜ ਸਿਵਲ ਹਸਪਤਾਲ ਅਜਨਾਲਾ ’ਚੋਂ ਮੈਡੀਕਲ ਕਰਵਾਇਆ ਜਾ ਰਿਹਾ ਸੀ ਤਾਂ ਅਚਾਨਕ ਇਕ ਮੁਲਜ਼ਮ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ, ਜਿਸ ਨੂੰ ਤੁਰੰਤ ਏ.ਐਸ.ਆਈ ਭੁਪਿੰਦਰ ਸਿੰਘ ਵਲੋਂ ਕਾਬੂ ਕਰ ਲਿਆ ਗਿਆ ਹੈ। ਭੱਜਣ ਵਾਲੇ ਮੁਲਜ਼ਮ ਦੀ ਪਛਾਣ ਆਕਾਸ਼ ਮਸੀਹ ਪੁੱਤਰ ਡੇਵਿਡ ਮਸੀਹ ਵਾਸੀ ਜਾਫਰਕੋਟ ਵਜੋਂ ਹੋਈ ਹੈ।