ਹਰਿਆਣਾ ਚੋਣਾਂ ਲੰਘਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੂੰ 'ਪਾਣੀਆਂ ਦਾ ਮੁੱਦਾ' ਚੇਤਾ ਆਇਆ-ਦਾਮਨ ਬਾਜਵਾ

ਸੁਨਾਮ, ਊਧਮ ਸਿੰਘ ਵਾਲਾ, 2 ਮਈ (ਸਰਬਜੀਤ ਸਿੰਘ ਧਾਲੀਵਾਲ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ ਨੇ ਕਿਹਾ ਕਿ ਪਾਣੀਆਂ ਦੇ ਮੁੱਦੇ ਉਤੇ ਮੁੱਖ ਮੰਤਰੀ ਪੰਜਾਬ ਵਲੋਂ ਸਿਰਫ ਤੇ ਸਿਰਫ ਰਾਜਨੀਤੀ ਕੀਤੀ ਜਾ ਰਹੀ ਹੈ ਜਦੋਂਕਿ ਇਸ ਮਸਲੇ ਨੂੰ ਗੰਭੀਰਤਾ ਨਾਲ ਵਿਚਾਰਨ ਦੀ ਲੋੜ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਨੇ ਜਾਣ-ਬੁੱਝ ਕੇ ਇਸ ਮੁੱਦੇ ਨੂੰ ਦੋ ਸਾਲ ਦਬਾਈ ਰੱਖਿਆ ਅਤੇ ਜਿਵੇਂ ਹੀ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਹੋ ਗਈਆਂ ਹੁਣ ਮੁੱਖ ਮੰਤਰੀ ਪੰਜਾਬ ਵਲੋਂ ਲੋਕਾਂ ਦਾ ਅਸਲ ਮੁੱਦਿਆਂ ਤੋਂ ਧਿਆਨ ਭਟਕਾਇਆ ਜਾ ਰਿਹਾ ਹੈ।