ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਨਸ਼ਿਆਂ ਵਿਰੁੱਧ ਮੁਹਿੰਮ 'ਚ ਹੋਏ ਸ਼ਾਮਿਲ

ਚੰਡੀਗੜ੍ਹ, 3 ਮਈ-'ਵਾਕ ਫਾਰ ਡਰੱਗ-ਫ੍ਰੀ ਚੰਡੀਗੜ੍ਹ' ਪ੍ਰੋਗਰਾਮ ਵਿਚ ਹਿੱਸਾ ਲੈਂਦੇ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਬਹੁਤ ਸਾਰੇ ਨੌਜਵਾਨ ਨਸ਼ਿਆਂ ਵੱਲ ਜਾ ਰਹੇ ਹਨ ਤੇ ਸਾਡੇ ਸਾਹਮਣੇ ਚੁਣੌਤੀਆਂ ਹਨ ਜਿਨ੍ਹਾਂ ਵਿਚ ਸੋਸ਼ਲ ਮੀਡੀਆ ਵੀ ਸ਼ਾਮਿਲ ਹੈ। ਇਸੇ ਲਈ ਇਹ ਸਮਾਗਮ ਇਥੇ ਆਯੋਜਿਤ ਕੀਤਾ ਗਿਆ ਹੈ।