JALANDHAR WEATHER

ਪਿੰਡ ਦੁਬਲੀ ਵਿਖੇ ਆੜ੍ਹਤੀਏ ਦੀ ਗੋਲੀਆਂ ਮਾਰ ਕੇ ਹੱਤਿਆ

ਪੱਟੀ, 3 ਮਈ (ਕੁਲਵਿੰਦਰ ਪਾਲ ਸਿੰਘ ਕਾਲੇਕੇ)-ਪੱਟੀ ਹਲਕੇ ਦੇ ਪਿੰਡ ਦੁਬਲੀ ਵਿਚ ਜਸਵੰਤ ਸਿੰਘ ਬਿੱਟੂ ਆੜ੍ਹਤੀਏ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਵਰਨਣਯੋਗ ਹੈ ਕਿ ਜਸਵੰਤ ਸਿੰਘ ਬਿੱਟੂ ਅੱਜ ਸਵੇਰੇ ਜਦੋਂ ਪਿੰਡ ਦੁਬਲੀ ਵਿਖੇ ਹੀ ਆਪਣੀ ਆੜ੍ਹਤ ਉੱਤੇ ਬੈਠਾ ਸੀ ਤਾਂ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੇ ਆ ਕੇ ਦੁਕਾਨ ਵਿਚ ਬੈਠੇ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ। ਕੁਝ ਪਿੰਡ ਵਾਸੀਆਂ ਦੇ ਦੱਸਣ ਅਨੁਸਾਰ ਇਹ ਮਾਮਲਾ ਫਿਰੌਤੀ ਦਾ ਹੈ। ਵਾਰਦਾਤ ਦੀ ਸੂਚਨਾ ਮਿਲਣ ਉਤੇ ਥਾਣਾ ਸਦਰ ਪੱਟੀ ਦੇ ਐਸ. ਐਚ. ਓ. ਇੰਸਪੈਕਟਰ ਗੁਰਚਰਨ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ਉਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ