ਪਾਕਿ ਝੰਡੇ ਵਾਲੇ ਜਹਾਜ਼ ਨੂੰ ਕਿਸੇ ਵੀ ਭਾਰਤੀ ਬੰਦਰਗਾਹ 'ਤੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ - ਜਲ ਮਾਰਗ ਮੰਤਰਾਲਾ
.jpeg)
ਨਵੀਂ ਦਿੱਲੀ, 3 ਮਈ-ਪਾਕਿਸਤਾਨੀ ਝੰਡੇ ਵਾਲੇ ਜਹਾਜ਼ ਨੂੰ ਕਿਸੇ ਵੀ ਭਾਰਤੀ ਬੰਦਰਗਾਹ 'ਤੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਭਾਰਤੀ ਝੰਡੇ ਵਾਲੇ ਜਹਾਜ਼ ਨੂੰ ਪਾਕਿਸਤਾਨ ਦੇ ਕਿਸੇ ਵੀ ਬੰਦਰਗਾਹ 'ਤੇ ਨਹੀਂ ਜਾਣ ਦਿੱਤਾ ਜਾਵੇਗਾ। ਬੰਦਰਗਾਹਾਂ, ਜਹਾਜ਼ਰਾਨੀ ਅਤੇ ਜਲ ਮਾਰਗ ਮੰਤਰਾਲਾ ਨੇ ਇਹ ਜਾਣਕਾਰੀ ਦਿੱਤੀ।