ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸਵਾਲ ਪੁੱਛਣ ਜਾਂਦੇ ਕਿਸਾਨਾਂ ਦੇ ਨਾਲ ਪੁਲਿਸ ਵਲੋਂ ਖਿੱਚ-ਧੂਹ

ਲੌਂਗੋਵਾਲ, 4 ਮਈ (ਸ.ਸ.ਖੰਨਾ,ਵਿਨੋਦ) - ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਪਤੀ ਬਡਿਆਣੀ ਗੁਗਾ ਮਾੜੀ ਦੇ ਕੋਲ ਵੱਡਾ ਇਕੱਠ ਕਰਕੇ ਕਸਬੇ ਅੰਦਰ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਆ ਰਹੇ ਕੈਬਨਟ ਮੰਤਰੀ ਅਮਨ ਅਰੋੜਾ ਨੂੰ ਸਵਾਲ ਪੁੱਛਣ ਜਾ ਰਹੇ ਕਿਸਾਨਾਂ ਨਾਲ ਪੁਲਿਸ ਨੇ ਖਿੱਚ-ਧੂਹ ਕੀਤੀ। ਆਗੂਆਂ ਦਾ ਕਹਿਣਾ ਹੈ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਤੋਂ ਇਹ ਪੁੱਛਣ ਜਾ ਰਹੇ ਹਾਂ ਕਿ ਸ਼ੰਭੂ ਅਤੇ ਖਨੌਰੀ ਬਾਰਡਰ ਤੋਂ ਕਿਸਾਨਾਂ ਦੀਆਂ ਚੋਰੀ ਹੋਈਆਂ ਟਰਾਲੀਆਂ,ਟਰੈਕਟਰ ,ਟੈਂਟ ਤੇ ਭਾਂਡੇ ਆਦਿ ਕਿੱਥੇ ਹੈ। ਸੱਥਾਂ ਵਿੱਚੋਂ ਚੱਲਣ ਵਾਲੀ ਸਰਕਾਰ ਅੱਜ ਸੱਥਾਂ ਵਿਚ ਇਕੱਠੇ ਹੋਏ ਕਿਸਾਨਾਂ ਉੱਪਰ ਪੁਲਿਸ ਪ੍ਰਸ਼ਾਸਨ ਦੇ ਜ਼ੋਰ ਤੇ ਘਰਾਂ ਵਿਚ ਵੜ ਕੇ ਗ੍ਰਿਫ਼ਤਾਰ ਕਰ ਰਹੀ ਹੈ ਜਿਸ ਨੂੰ ਪੰਜਾਬ ਦੇ ਲੋਕਾਂ ਵਲੋਂ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।