ਆਮ ਲੋਕਾਂ ਨੂੰ ਨਾ ਕੀਤਾ ਜਾਵੇ ਤੰਗ ਪ੍ਰੇਸ਼ਾਨ, ਨਹੀਂ ਤਾਂ ਹੋਵੇਗੀ ਸਖ਼ਤ ਕਾਰਵਾਈ- ਮੁੱਖ ਮੰਤਰੀ ਪੰਜਾਬ
ਚੰਡੀਗੜ੍ਹ, 5 ਮਈ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਪੰਜਾਬ ਵਿਚ ਸੜਕਾਂ ਰੋਕਣ ਜਾਂ ਰੇਲਾਂ ਰੋਕਣ ਜਾਂ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਤੇ ਰੋਜ਼ਾਨਾ ਦੇ ਕੰਮਾਂ ਕਾਰਾਂ ’ਚ ਵਿਘਨ ਪਾਉਣ ਵਾਲੇ ਕੋਈ ਵੀ ਐਲਾਨ, ਧਰਨੇ ਜਾਂ ਹੜਤਾਲਾਂ ..ਪਬਲਿਕ ਦੇ ਵਿਰੁੱਧ ਮੰਨੇ ਜਾਣਗੇ। ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਸਾਰੀਆਂ ਸੰਸਥਾਵਾਂ, ਜਥੇਬੰਦੀਆਂ ਅਤੇ ਯੂਨੀਅਨਾਂ ਧਿਆਨ ਦੇਣ ਕਿ ਵਿਰੋਧ ਕਰਨ ਦੇ ਹੋਰ ਵੀ ਤਰੀਕੇ ਹਨ, ਸਿਰਫ਼ ਲੋਕਾਂ ਨੂੰ ਤੰਗ ਕਰਨਾ ਸਹੀ ਨਹੀਂ, ਨਹੀਂ ਤਾਂ ਸਖ਼ਤ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ।
;
;
;
;
;
;
;