ਮਸਲਾ ਪਾਣੀ ਦਾ: ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਇਆ ਸ਼ੁਰੂ

ਚੰਡੀਗੜ੍ਹ, 5 ਮਈ- ਪਾਣੀਆਂ ਦੇ ਮੁੱਦੇ ’ਤੇ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਇਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਭ ਤੋਂ ਪਹਿਲਾਂ ਪਹਿਲਗਾਮ ’ਚ ਅੱਤਵਾਦੀ ਹਮਲੇ ਦੌਰਾਨ ਮਾਰੇ ਗਏ ਲੋਕਾਂ ਨੂੰ ਸਦਨ ਵਿਚ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੈਂ ਇਸ ਹਮਲੇ ਦੀ ਸਖ਼ਤ ਨਿਖੇਧੀ ਕਰਦਾ ਹਾਂ ਤੇ ਮਿ੍ਰਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ।