ਵਿਅਕਤੀ ਨੇ ਖ਼ੁਦ ਨੂੰ ਗੋਲੀ ਮਾਰ ਕੀਤੀ ਆਤਮ-ਹੱਤਿਆ
ਮੁਹਾਲੀ, 5 ਮਈ (ਕਪਿਲ ਵਧਵਾ)- ਮੁਹਾਲੀ ਦੇ ਸੋਹਾਣਾ ਵਿਖੇ ਇਕ ਅਸਟਾਮ ਫਰੋਸ਼ ਨੇ ਖੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ। ਮੌਕੇ ’ਤੇ ਪਹੁੰਚੀ ਪੁਲਿਸ ਨੇ ਮ੍ਰਿਤਕ ਦੀ ਪਛਾਣ ਨਵਚੇਤਨ ਸਿੰਘ ਰਾਣਾ ਵਜੋਂ ਦੱਸੀ ਹੈ। ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਫ਼ੇਜ਼ 6 ਵਿਖੇ ਭੇਜ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੇ .32 ਬੋਰ ਦੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰੀ।