JALANDHAR WEATHER

ਅਸੀਂ ਪੰਜਾਬ ਦੇ ਹੱਕਾਂ ਲਈ ਹਾਂ ਇਕਜੁੱਟ- ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 5 ਮਈ- ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਸੀਂ ਸਾਰੇ ਪੰਜਾਬ ਦੇ ਹੱਕਾਂ ਲਈ ਇਕਜੁੱਟ ਹਾਂ। ਇਹ ਆਵਾਜ਼ ਪੰਜਾਬ ਵਿਧਾਨ ਸਭਾ ਤੋਂ ਲੈ ਕੇ ਪੂਰੇ ਦੇਸ਼ ਤੱਕ ਜਾਣੀ ਚਾਹੀਦੀ ਹੈ ਕਿ ਅਸੀਂ ਆਪਣੇ ਹੱਕਾਂ ਲਈ ਖੜ੍ਹੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਤੁਹਾਡੀ (ਆਪ) ਗੱਲ ਦਾ ਸਮਰਥਨ ਕਰਦੇ ਹਾਂ ਅਤੇ ਕੇਂਦਰ ਸਰਕਾਰ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰ ਰਹੀ ਹੈ। ਬਾਜਵਾ ਨੇ ਅੱਗੇ ਕਿਹਾ ਕਿ ਭਾਵੇਂ ਇਹ ਅਗਨੀਵੀਰ ਦਾ ਮਾਮਲਾ ਹੋਵੇ ਜਾਂ ਕੋਈ ਹੋਰ ਪ੍ਰਸਤਾਵ, ਜਦੋਂ ਵੀ ਸਰਕਾਰ ਕੋਈ ਪ੍ਰਸਤਾਵ ਲੈ ਕੇ ਆਈ, ਅਸੀਂ ਉਸ ਦਾ ਸਮਰਥਨ ਕੀਤਾ, ਪਰ ਕੇਂਦਰ ਸਰਕਾਰ ਨੇ ਹਮੇਸ਼ਾ ਸਾਨੂੰ ਧੱਕਾ ਦਿੱਤਾ ਅਤੇ ਸਾਡੇ ਅਧਿਕਾਰਾਂ ਨੂੰ ਨਜ਼ਰ ਅੰਦਾਜ਼ ਕੀਤਾ ਹੈ। ਉਨ੍ਹਾਂ ਸੂਬਾ ਸਰਕਾਰ ਨੂੰ ਸੰਬੋਧਨ ਹੁੰਦਿਆ ਕਿਹਾ ਕਿ ਤੁਸੀਂ ਤਕੜੇ ਹੋ ਕੇ ਇਹ ਲੜਾਈ ਲੜੋ, ਅਸੀਂ ਤੁਹਾਡੇ ਨਾਲ ਖੜ੍ਹੇ ਹਾਂ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ