ਪੰਜਾਬ ਸਰਕਾਰ ਖਿਲਾਫ਼ ਹਾਈ ਕੋਰਟ ਪੁੱਜਿਆ ਬੀ.ਬੀ.ਐਮ.ਬੀ.

ਚੰਡੀਗੜ੍ਹ, 5 ਮਈ- ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਨੇ ਭਾਖੜਾ ਡੈਮ ’ਤੇ ਪੰਜਾਬ ਪੁਲਿਸ ਫੋਰਸ ਦੀ ਤਾਇਨਾਤੀ ਸੰਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਬੀ.ਬੀ.ਐਮ.ਬੀ. ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਡੈਮ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਪਟੀਸ਼ਨ ’ਤੇ ਦੁਪਹਿਰ ਬਾਅਦ ਸੁਣਵਾਈ ਹੋ ਸਕਦੀ ਹੈ।