JALANDHAR WEATHER

ਕਈ ਸਾਲਾਂ ਤੋਂ ਪੰਜਾਬ ਨਾਲ ਹੁੰਦਾ ਆ ਰਿਹੈ ਧੱਕਾ- ਅਮਨ ਅਰੋੜਾ

ਚੰਡੀਗੜ੍ਹ, 5 ਮਈ- ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਪਿਆਰ ਨਾਲ ਪੰਜਾਬੀਆਂ ਦੀ ਜਾਨ ਲੈ ਲਓ, ਪਰ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਨੇ ਮਾਨਵੀ ਆਧਾਰ ’ਤੇ ਹਰਿਆਣਾ ਨੂੰ 4,000 ਕਿਊਸਿਕ ਪਾਣੀ ਦਿੱਤਾ। ਕੇਂਦਰ ਅਤੇ ਹਰਿਆਣਾ ਜ਼ੋਰ ਪਾ ਰਹੇ ਹਨ। ਇਹ ਪਹਿਲੀ ਵਾਰ ਨਹੀਂ ਹੋਇਆ, ਇਹ ਕਈ ਸਾਲਾਂ ਤੋਂ ਹੁੰਦਾ ਆ ਰਿਹਾ ਹੈ। ਪੰਜਾਬ ਦੀ ਬਾਂਹ ਮਰੋੜੀ ਜਾ ਰਹੀ ਹੈ। ਅਰੋੜਾ ਨੇ ਕਿਹਾ ਕਿ 12 ਜੂਨ 1977 ਨੂੰ ਪੰਜਾਬ ਅਤੇ ਹਰਿਆਣਾ ਵਿਚ ਚੋਣਾਂ ਹੋਈਆਂ। ਪੰਜਾਬ ਵਿਚ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਬਣੀ ਅਤੇ ਹਰਿਆਣਾ ਵਿਚ ਚੌਧਰੀ ਦੇਵੀ ਲਾਲ ਦੀ। ਉਸ ਸਮੇਂ ਅਕਾਲੀ ਦਲ ਦੀ ਸਰਕਾਰ ਪੁਨਰਗਠਨ ਐਕਟ ਦੀਆਂ ਕੁਝ ਧਾਰਾਵਾਂ ਨੂੰ ਲੈ ਕੇ ਸੁਪਰੀਮ ਕੋਰਟ ਗਈ ਸੀ। ਫਿਰ ਅਕਾਲੀ ਦਲ ਦੀ ਸਰਕਾਰ ਦੇ ਰਾਜ ਦੌਰਾਨ, ਐਸ.ਵਾਈ.ਐਲ. ਨਹਿਰ ਲਈ ਜ਼ਮੀਨ ਪ੍ਰਾਪਤ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਨਾਲ ਹੀ, ਨਹਿਰ ਲਈ ਹਰਿਆਣਾ ਤੋਂ ਪੈਸੇ ਲਏ ਜਾਂਦੇ ਹਨ। ਫਿਰ 1981 ਵਿਚ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਆਈ। ਕਾਂਗਰਸ ਸਰਕਾਰ ਨੇ ਸੁਪਰੀਮ ਕੋਰਟ ਤੋਂ ਕੇਸ ਵਾਪਸ ਲੈ ਲਿਆ। 1955 ਤੋਂ ਪੰਜਾਬ ਨਾਲ ਧੱਕਾ ਕੀਤਾ ਜਾ ਰਿਹਾ ਹੈ। ਰਾਜਸਥਾਨ ਪੰਜਾਬ ਦਾ 60 ਪ੍ਰਤੀਸ਼ਤ ਪਾਣੀ ਬਿਨਾਂ ਰਾਇਲਟੀ ਦੇ ਲੈਂਦਾ ਹੈ। ਜਦੋਂ ਕਿ ਰਾਜਸਥਾਨ ਨੇ 1972 ਵਿਚ ਨਰਮਦਾ ਤੋਂ ਪਾਣੀ ਦੀ ਮੰਗ ਕੀਤੀ ਸੀ। ਉਸ ਸਮੇਂ ਕੇਂਦਰੀ ਟ੍ਰਿਬਿਊਨਲ ਨੇ ਰਾਜਸਥਾਨ ਦੀ ਮੰਗ ਨੂੰ ਰੱਦ ਕਰ ਦਿੱਤਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਤੁਸੀਂ ਰਿਪੇਰੀਅਨ ਨਹੀਂ ਹੋ, ਪਰ ਪੰਜਾਬ ਦਾ ਪਾਣੀ ਕਿਵੇਂ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ