ਪਿੰਡ ਮਾਛੀਵਾੜਾ ਦੀ ਮੌਜੂਦਾ ਗ੍ਰਾਮ ਪੰਚਾਇਤ ਕਾਂਗਰਸ 'ਚ ਸ਼ਾਮਿਲ

ਗੁਰੂਹਰਸਹਾਏ (ਫਿਰੋਜ਼ਪੁਰ), 5 ਮਈ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਹਲਕੇ ਅੰਦਰ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਗੁਰੂਹਰਸਹਾਏ ਹਲਕੇ ਦੇ ਪਿੰਡ ਮਾਛੀਵਾੜਾ ਦੀ ਸਮੁੱਚੀ ਗ੍ਰਾਮ ਪੰਚਾਇਤ ਨੇ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕਰ ਲਈ। ਬੋਹੜ ਸਿੰਘ ਦੀ ਪ੍ਰਰਨਾ ਸਦਕਾ ਹੇਠ ਪਿੰਡ ਦੀ ਲੇਡੀਜ਼ ਸਰਪੰਚ ਸ਼੍ਰੀਮਤੀ ਮਹਿੰਦਰ ਕੌਰ ਮਿੰਦੋ, ਉਨ੍ਹਾਂ ਦਾ ਬੇਟਾ ਜਸਵਿੰਦਰ ਸਿੰਘ, ਜੱਗਾ ਸਿੰਘ ਪੰਚ, ਸੋਹਣ ਸਿੰਘ, ਪੰਚ ਗੁਰਜੀਤ ਸਿੰਘ, ਪੰਚ ਸਮੇਤ ਕਲੱਬ ਪ੍ਰਧਾਨ ਤੇਜਵੰਤ ਸਿੰਘ ਤੇ ਬਿੰਦਰ ਸਿੰਘ, ਦਵਿੰਦਰ ਸਿੰਘ, ਅਮਰਜੀਤ ਸਿੰਘ ਨੇ ਹਲਕੇ ਦੇ ਕਾਂਗਰਸੀ ਆਗੂ ਗੁਰਦੀਪ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ, ਜਿਸ ਉਤੇ ਕਾਂਗਰਸ ਆਗੂ ਗੁਰਦੀਪ ਸਿੰਘ ਢਿੱਲੋਂ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਨੇ ਸਵਾਗਤ ਕਰਦਿਆਂ ਕਿਹਾ ਕਿ ਪੰਚਾਇਤ ਨੂੰ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਇਨ੍ਹਾਂ ਦੇ ਕੰਮਾਂ-ਕਾਰਾਂ ਨੂੰ ਕਰਵਾਇਆ ਜਾਵੇਗਾ। ਇਸ ਮੌਕੇ ਸਮੂਹ ਪੰਚਾਇਤੀ ਨੁਮਾਇੰਦਿਆਂ ਨੇ ਕਿਹਾ ਕਿ ਉਹ ਪਹਿਲਾਂ ਅਕਾਲੀ ਦਲ ਨਾਲ਼ ਸਬੰਧਤ ਸਨ ਪਰ ਹੁਣ ਉਹ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ।