ਐਮ.ਪੀ. ਗੁਰਜੀਤ ਸਿੰਘ ਔਜਲਾ ਨੇ ਸਰਹੱਦੀ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਅਟਾਰੀ (ਅੰਮ੍ਰਿਤਸਰ), 5 ਮਈ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)-ਪਹਿਲਗਾਮ ਹਮਲੇ ਤੋਂ ਬਾਅਦ ਐਮ.ਪੀ. ਗੁਰਜੀਤ ਸਿੰਘ ਔਜਲਾ ਵਲੋਂ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ ਗਿਆ। ਉਹ ਭਾਰਤ-ਪਾਕਿਸਤਾਨ ਸਰਹੱਦ 'ਤੇ ਵਸੇ ਪਿੰਡ ਅਟਾਰੀ, ਰੋੜਾਵਾਲਾ ਖੁਰਦ, ਧਨੋਆ ਅਤੇ ਸਰਹੱਦੀ ਪਿੰਡ ਦਾਉਂਕੇ ਵਿਖੇ ਪਹੁੰਚੇ ਜਿਥੇ ਉਨ੍ਹਾਂ ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਪਿੰਡਾਂ ਦੇ ਮੋਹਤਬਰ ਵਿਅਕਤੀ ਵੱਡੀ ਗਿਣਤੀ ਵਿਚ ਮੌਜੂਦ ਸਨ।