JALANDHAR WEATHER

ਭਾਈ ਰਾਜੋਆਣਾ ਸਬੰਧੀ ਪਟੀਸ਼ਨ ਵਾਪਸ ਲੈਣ ਬਾਰੇ ਵਿਚਾਰ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਜਲਦ ਸੱਦੀ ਜਾਵੇਗੀ ਸਿੱਖ ਜਥੇਬੰਦੀਆਂ ਤੇ ਸੰਪਰਦਾਵਾਂ ਦੀ ਇਕੱਤਰਤਾ - ਐਡ. ਧਾਮੀ

ਅੰਮ੍ਰਿਤਸਰ, 5 ਮਈ (ਜਸਵੰਤ ਸਿੰਘ ਜੱਸ)-ਲੰਮੇ ਸਮੇਂ ਤੋਂ ਜੇਲ੍ਹ ਵਿਚ ਬੰਦ ਅਤੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਸਜ਼ਾ ਤਬਦੀਲੀ ਮਾਮਲੇ ਵਿਚ ਰਹਿਮ ਦੀ ਪਟੀਸ਼ਨ ਵਾਪਸ ਲੈਣ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਜਲਦ ਹੀ ਵਿਸ਼ਵ ਭਰ ਦੀਆਂ ਸਿੱਖ ਜਥੇਬੰਦੀਆਂ, ਸਿੱਖ ਸੰਪਰਦਾਵਾਂ, ਸਿੱਖ ਫੈਡਰੇਸ਼ਨਾਂ, ਨਿਹੰਗ ਸਿੰਘ ਜਥੇਬੰਦੀਆਂ ਤੇ ਸਿੱਖ ਬੁੱਧੀਜੀਵੀਆਂ ਦੀ ਇਕੱਤਰਤਾ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸੱਦੀ ਜਾ ਰਹੀ ਹੈ। ਅੱਜ ਇਥੇ ਨਿਹੰਗ ਸਿੰਘ ਜਥੇਬੰਦੀਆਂ, ਕਾਰ ਸੇਵਾ ਸੰਪਰਦਾਵਾਂ ਅਤੇ ਹੋਰ ਧਾਰਮਿਕ ਜਥੇਬੰਦੀਆਂ ਦੇ ਮੁਖੀਆਂ ਅਤੇ ਪੱਤਰਕਾਰਾਂ ਨਾਲ ਮੀਟਿੰਗ ਕਰਨ ਉਪਰੰਤ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਇਕ ਕੌਮੀ ਮੁੱਦਾ ਹੈ ਤੇ ਭਾਈ ਰਾਜੋਆਣੇ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸ਼੍ਰੋਮਣੀ ਕਮੇਟੀ ਵਲੋਂ ਪਾਈ ਰਹਿਮ ਦੀ ਅਪੀਲ ਵਾਪਸ ਲੈ ਲਈ ਜਾਵੇ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿਰਫ ਸ਼੍ਰੋਮਣੀ ਕਮੇਟੀ ਦਾ ਨਹੀਂ, ਸਮੁੱਚੀ ਕੌਮ ਦਾ ਹੈ, ਇਸ ਲਈ ਸਮੁੱਚੀ ਕੌਮ ਦੀ ਰਾਏ ਲੈਣ ਤੋਂ ਬਾਅਦ ਹੀ ਕੋਈ ਫੈਸਲਾ ਕੀਤਾ ਜਾਵੇਗਾ।। ਇਸ ਦੌਰਾਨ ਬਾਬਾ ਨਿਹਾਲ ਸਿੰਘ ਹਰੀਆਂ ਬੇਲਾਂ, ਬਾਬਾ ਅਵਤਾਰ ਸਿੰਘ ਸੁਰ ਸਿੰਘ, ਬਾਬਾ ਜੋਗਾ ਸਿੰਘ ਤਰਨਾ ਦਲ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਸਕੱਤਰ ਦਿਲਜੀਤ ਸਿੰਘ ਬੇਦੀ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਭਾਈ ਰਜਿੰਦਰ ਸਿੰਘ ਮਹਿਤਾ ਸਮੇਤ ਹੋਰ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਸਿੱਖ ਸ਼ਖਸੀਅਤਾਂ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ