ਵਿਜੀਲੈਂਸ ਵਿਭਾਗ ਵਲੋਂ ਬੀ.ਡੀ.ਪੀ.ਓ. ਦਫ਼ਤਰ ਦਾ ਸੁਪਰਡੈਂਟ ਰਿਸ਼ਵਤ ਲੈਂਦਾ ਗ੍ਰਿਫ਼ਤਾਰ

ਅਮਲੋਹ, ((ਫਤਹਿਗੜ੍ਹ ਸਾਹਿਬ), 5 ਮਈ (ਕੇਵਲ ਸਿੰਘ)- ਵਿਜੀਲੈਂਸ ਵਿਭਾਗ ਦੀਆਂ ਟੀਮਾਂ ਵਲੋਂ ਅੱਜ ਬੀ.ਡੀ.ਪੀ.ਓ. ਦਫ਼ਤਰ ਅਮਲੋਹ ਦੇ ਸੁਪਰੀਡੈਂਟ ਬਲਕਾਰ ਸਿੰਘ ਨੂੰ ਪਿੰਡ ਦੀਵਾ ਗੰਢੂਆਂ ਦੇ ਸਾਬਕਾ ਸਰਪੰਚ ਬਿੱਕਰ ਸਿੰਘ ਤੋਂ 60 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ।