JALANDHAR WEATHER

ਪਿਛਲੀਆਂ ਸਰਕਾਰਾਂ ਵਲੋਂ ਕੀਤੀਆਂ ਗਲਤੀਆਂ ਦੇ ਨਤੀਜੇ ਅਸੀਂ ਭੁਗਤ ਰਹੇ ਹਾਂ- ਮੁੱਖ ਮੰਤਰੀ

ਚੰਡੀਗੜ੍ਹ, 5 ਮਈ- ਮੁੱਖ ਮੰਤਰੀ ਭਗਵੰਤ ਮਾਨ ਨੇ ਸੈਸ਼ਨ ਵਿਚ ਬੋਲਦੇ ਹੋਏ ਕਿਹਾ ਕਿ ਅਸੀਂ ਉਸੇ ਤਰ੍ਹਾਂ ਦੀਆਂ ਮੋਟਰਾਂ ਦੀ ਵਰਤੋਂ ਕਰਕੇ ਪਾਣੀ ਕੱਢ ਰਹੇ ਹਾਂ ਜੋ ਸਾਊਦੀ ਅਰਬ ਵਿਚ ਤੇਲ ਕੱਢਣ ਲਈ ਵਰਤੀਆਂ ਜਾਂਦੀਆਂ ਹਨ। ਹੁਣ ਹੇਠੋਂ ਗਰਮ ਪਾਣੀ ਆ ਰਿਹਾ ਹੈ। ਜਦੋਂ ਸਾਡੀ ਸਰਕਾਰ ਨੇ ਸਹੁੰ ਚੁੱਕੀ ਸੀ, ਉਸ ਸਮੇਂ 22 ਪ੍ਰਤੀਸ਼ਤ ਨਹਿਰੀ ਪਾਣੀ ਵਰਤਿਆ ਜਾ ਰਿਹਾ ਸੀ। ਹੁਣ ਸੱਠ ਪ੍ਰਤੀਸ਼ਤ ਤੋਂ ਵੱਧ ਖੇਤਰ ਵਿਚ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਹੈ। ਅਸੀਂ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਦੇ ਨਤੀਜੇ ਭੁਗਤ ਰਹੇ ਹਾਂ। ਹਰਿਆਣੇ ਨੂੰ ਪਾਣੀ ਦੇਣ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਸਾਡਾ ਤਾਂ ਆਪਣਾ ਪਾਣੀ ਪੂਰਾ ਨਹੀਂ ਹੋ ਰਿਹਾ, ਉਨ੍ਹਾਂ ਨੂੰ ਵਾਧੂ ਪਾਣੀ ਕਿੱਥੋਂ ਦੇ ਦੇਈਏ। ਉਨ੍ਹਾਂ ਕਿਹਾ ਕਿ ਪਾਣੀ ਹਰਿਆਣੇ ਦਾ ਨਹੀਂ, ਪੰਜਾਬ ਦਾ ਹੈ। ਉਨ੍ਹਾਂ ਅੱਗੇ ਬੋਲਦੇ ਹੋਏ ਕਿਹਾ ਕਿ ਸਾਨੂੰ ਬੀ.ਬੀ.ਐਮ.ਬੀ. ਦੀ ਲੋੜ ਨਹੀਂ ਹੈ, ਇਹ ਚਿੱਟਾ ਹਾਥੀ ਬਣਿਆ ਹੋਇਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ