ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ

ਰੂੜੇਕੇ ਕਲਾਂ, 5 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਕਿਸਾਨ-ਮਜ਼ਦੂਰ ਮੋਰਚਾ ਪੰਜਾਬ ਭਾਰਤ ਦੇ ਸੱਦੇ ’ਤੇ ਕੱਲ੍ਹ੍ਹ 6 ਮਈ ਨੂੰ ਸ਼ੰਭੂ ਥਾਣੇ ਦੇ ਘਿਰਾਓ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬਲਾਕ ਪ੍ਰਧਾਨ ਜਗਜੀਤ ਸਿੰਘ ਜੱਗਾ ਪੱਖੋ ਕਲਾਂ, ਗੁਰਪ੍ਰੀਤ ਸਿੰਘ ਗੋਪਾ ਪੱਖੋ ਕਲਾਂ ਆਦਿ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ ਅਤੇ ਕੁਝ ਆਗੂਆਂ ਨੂੰ ਘਰਾਂ ਵਿਚ ਨਜ਼ਰਬੰਦ ਕਰ ਦਿੱਤਾ ਹੈ। ਭਕਿਯੂ ਸਿੱਧੂਪੁਰ ਦੇ ਜ਼ਿਲ੍ਹਾ ਆਗੂ ਗੁਰਚਰਨ ਸਿੰਘ ਧੂਰਕੋਟ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨਾ ਸੰਵਿਧਨਕ ਹੱਕ ਦੀ ਘੋਰ ਉਲੰਘਣਾ ਹੈ। ਪੰਜਾਬ ਸਰਕਾਰ ਦੀ ਧੱਕੇਸ਼ਾਹੀ ਖਿਲਾਫ਼ ਰੋਸ਼ ਪ੍ਰਦਰਸ਼ਨ ਕੀਤੇ ਜਾਣਗੇ।