JALANDHAR WEATHER

ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਨੇ ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸੁਣੀਆਂ ਮੁਸ਼ਕਿਲਾਂ

ਸੰਗਰੂਰ, 5 ਮਈ (ਧੀਰਜ ਪਸ਼ੋਰੀਆ)-ਪੰਜਾਬ ਸਰਕਾਰ ਵਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ (ਆਬਕਾਰੀ ਤੇ ਕਰ ਵਿਭਾਗ) ਦੇ ਚੇਅਰਮੈਨ ਅਨਿਲ ਠਾਕੁਰ ਨੇ ਅੱਜ ਸੰਗਰੂਰ ਜ਼ਿਲ੍ਹੇ ਦੇ ਵਪਾਰੀਆਂ, ਕਾਰੋਬਾਰੀਆਂ, ਬਿਲਡਰਜ਼ ਤੇ ਉਦਯੋਗਪਤੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਪੰਜਾਬ ਰਾਜ ਦੇ ਜੀ.ਐਸ.ਟੀ., ਜ਼ਿਲ੍ਹੇ, ਮੋਬਾਇਲ ਵਿੰਗ ਅਤੇ ਆਬਕਾਰੀ ਮਾਮਲਿਆਂ ਸਬੰਧੀ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਟਿੰਗ ਵਿਖੇ ਪ੍ਰਧਾਨਗੀ ਕਰਦਿਆਂ ਚੇਅਰਮੈਨ ਅਨਿਲ ਠਾਕੁਰ ਨੇ ਵੱਖ-ਵੱਖ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਦੇ ਮਾਮਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਅਤੇ ਆਬਕਾਰੀ, ਜੀ. ਐਸ. ਟੀ. ਵਿਭਾਗ ਨੂੰ ਕਰ ਮਾਲੀਆ ਵਧਾਉਣ ਲਈ ਵਿਭਾਗ ਅਤੇ ਵਪਾਰੀ ਭਾਈਚਾਰੇ ਦਰਮਿਆਨ ਸੁਖਾਵਾਂ ਤਾਲਮੇਲ ਬਣਾਉਣ ਲਈ ਕਿਹਾ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ