ਤਾਜ਼ਾ ਖ਼ਬਰਾਂ
ਥਾਣੇ ਦੇ ਘਿਰਾਓ ਦੇ ਐਲਾਨ ਤੋਂ ਬਾਅਦ ਲੌਂਗੋਵਾਲ 'ਚ ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ

ਲੌਂਗੋਵਾਲ, 5 ਮਈ (ਵਿਨੋਦ, ਖੰਨਾ)-ਲੰਘੇ ਕੱਲ੍ਹ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਲੌਂਗੋਵਾਲ ਆਮਦ ਮੌਕੇ ਵਿਰੋਧ ਕਰ ਰਹੇ ਕਿਸਾਨ ਆਗੂਆਂ ਦੀ ਗ੍ਰਿਫਤਾਰੀ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਵਲੋਂ ਥਾਣਾ ਲੌਂਗੋਵਾਲ ਦੇ ਘਿਰਾਓ ਦੇ ਐਲਾਨ ਤੋਂ ਬਾਅਦ ਅੱਜ ਪ੍ਰਸ਼ਾਸਨ ਵਲੋਂ ਕਸਬਾ ਲੌਂਗੋਵਾਲ ਨੂੰ ਪੁਲਿਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ। ਸਵੇਰ ਤੋਂ ਹੀ ਸੀਨੀਅਰ ਪੁਲਿਸ ਅਫ਼ਸਰਾਂ ਦੀ ਲੌਂਗੋਵਾਲ ਮੌਜੂਦਗੀ ਤੋਂ ਇਲਾਵਾ ਸੈਂਕੜੇ ਪੁਰਸ਼ ਅਤੇ ਮਹਿਲਾ ਪੁਲਿਸ ਮੁਲਾਜ਼ਮਾਂ ਨੂੰ ਵੱਖ-ਵੱਖ ਥਾਵਾਂ ਉਤੇ ਤਾਇਨਾਤ ਕਰ ਦਿੱਤਾ ਗਿਆ। ਥਾਣਾ ਲੌਂਗੋਵਾਲ ਦੀ ਹਦੂਦ ਅੰਦਰ ਵੀ ਵੱਡੀ ਗਿਣਤੀ ਵਿਚ ਮੁਲਾਜ਼ਮ ਤਾਇਨਾਤ ਕੀਤੇ ਗਏ।