JALANDHAR WEATHER

ਰੂਸ-ਯੂਕਰੇਨ ਯੁੱਧ ਦੌਰਾਨ ਲਾਪਤਾ ਹੋਏ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਵਿਦੇਸ਼ ਮੰਤਰਾਲੇ ਨੂੰ ਮਿਲੇ

ਜਲੰਧਰ, 5 ਮਈ-ਭਾਰਤੀ ਵਿਦੇਸ਼ ਮੰਤਰਾਲੇ ਨੇ ਅੱਜ ਉਨ੍ਹਾਂ ਲੋਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਜੋ ਕਿ ਰੂਸ-ਯੂਕਰੇਨ ਯੁੱਧ ਦੌਰਾਨ ਰੂਸੀ ਫੌਜ ਵਿਚ ਭਰਤੀ ਹੋਏ ਸਨ ਜਾਂ ਲਾਪਤਾ ਹੋ ਗਏ ਸਨ ਅਤੇ ਉਨ੍ਹਾਂ ਨੇ ਵਿਦੇਸ਼ ਮੰਤਰਾਲੇ ਦੇ ਡਾਇਰੈਕਟਰ ਰਾਜੇਸ਼ ਪਾਂਡੇ ਅਤੇ ਹੋਰ ਅਧਿਕਾਰੀਆਂ ਨਾਲ 1 ਘੰਟੇ ਦੀ ਗੱਲਬਾਤ ਕੀਤੀ। ਇਸ ਮੁਲਾਕਾਤ ਵਿਚ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਭਾਰਤ ਸਰਕਾਰ ਵਲੋਂ ਉਨ੍ਹਾਂ ਦੀ ਪੂਰੀ ਮਦਦ ਕੀਤੀ ਜਾਵੇਗੀ ਪਰ ਜਿੰਨਾ ਚਿਰ ਜੰਗ ਜਾਰੀ ਹੈ, ਹਾਲਾਤ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਪਰਿਵਾਰਕ ਮੈਂਬਰਾਂ ਨੇ ਜਾਅਲੀ ਟਰੈਵਲ ਏਜੰਟਾਂ ਬਾਰੇ ਜਾਣਕਾਰੀ ਦਿੱਤੀ ਅਤੇ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨੂੰ ਸਬੂਤ ਦਿੱਤੇ। ਜਲੰਧਰ ਦੇ ਜਗਦੀਪ ਨੇ ਦੱਸਿਆ ਕਿ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨੇ ਕਿਹਾ ਕਿ ਉਹ ਇਸ ਮਾਮਲੇ 'ਤੇ ਕਾਰਵਾਈ ਕਰਨਗੇ। ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨੇ ਕਿਹਾ ਕਿ ਉਹ ਉਨ੍ਹਾਂ ਲੋਕਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰਨਗੇ ਜੋ ਰੂਸੀ ਫੌਜ ਵਿਚ ਭਰਤੀ ਹੋਏ ਸਨ ਜਾਂ ਯੁੱਧ ਦੌਰਾਨ ਲਾਪਤਾ ਹੋ ਗਏ ਸਨ।