ਤਾਜ਼ਾ ਖ਼ਬਰਾਂ
ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਕਪੂਰਥਲਾ, 5 ਮਈ (ਅਮਨਜੋਤ ਸਿੰਘ ਵਾਲੀਆ)-ਪਿੰਡ ਚੱਕ ਗੋਪੀਪੁਰ ਵਿਖੇ ਇਕ ਨੌਜਵਾਨ ਵਲੋਂ ਦੇਰ ਸ਼ਾਮ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ। ਜਾਣਕਾਰੀ ਦਿੰਦਿਆਂ ਥਾਣਾ ਫੱਤੂਢੀਂਗਾ ਦੇ ਏ.ਐਸ.ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਪਿੰਡ ਗੋਪੀਪੁਰ ਵਿਖੇ ਇਕ ਨੌਜਵਾਨਾ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ, ਜਿਸ 'ਤੇ ਉਹ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਵਿਦੇਸ਼ ਜਾਣ ਦਾ ਚਾਹਵਾਨ ਸੀ ਤੇ ਕਈ ਵਾਰ ਵਿਦੇਸ਼ ਜਾਣ ਲਈ ਉਸ ਨੇ ਏਜੰਟਾਂ ਕੋਲ ਫਾਈਲ ਲਗਾਈ ਸੀ ਤੇ ਵੀਜ਼ਾ ਨਾ ਲੱਗਣ ਕਾਰਨ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਰਕੇ ਉਸਨੇ ਅੱਜ ਘਰ ਵਿਚ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।