ਤਾਜ਼ਾ ਖ਼ਬਰਾਂ
ਮੁੰਬਈ ਪੁਲਿਸ ਨੇ 5 ਬੰਗਲਾਦੇਸ਼ੀ ਨਾਗਰਿਕਾਂ ਨੂੰ ਕੀਤਾ ਗ੍ਰਿਫ਼ਤਾਰ

ਮੁੰਬਈ, 5 ਮਈ - ਨਵੀਂ ਮੁੰਬਈ ਪੁਲਿਸ ਨੇ ਪਨਵੇਲ ਦੇ ਕਰਨਜਾੜੇ ਇਲਾਕੇ ਤੋਂ ਪੰਜ ਬੰਗਲਾਦੇਸ਼ੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਥਿਤ ਤੌਰ 'ਤੇ ਭਾਰਤ ਵਿਚ ਗ਼ੈਰ -ਕਾਨੂੰਨੀ ਤੌਰ 'ਤੇ ਰਹਿ ਰਹੇ ਸਨ। ਇਨ੍ਹਾਂ ਲੋਕਾਂ ਕੋਲ ਬੰਗਲਾਦੇਸ਼ੀ ਪਾਸਪੋਰਟ ਸਨ, ਪਰ ਉਨ੍ਹਾਂ ਨੇ ਧੋਖਾਧੜੀ ਨਾਲ ਆਧਾਰ ਕਾਰਡ, ਪੈਨ ਕਾਰਡ ਅਤੇ ਵੋਟਰ ਆਈ.ਡੀ. ਪ੍ਰਾਪਤ ਕੀਤੇ ਸਨ। ਇਨ੍ਹਾਂ ਵਿਚੋਂ ਤਿੰਨ ਲੋਕਾਂ ਨੇ ਭਾਰਤੀ ਪਾਸਪੋਰਟ ਵੀ ਹਾਸਿਲ ਕਰ ਲਏ ਹਨ। ਇਨ੍ਹਾਂ ਜਾਅਲੀ ਦਸਤਾਵੇਜ਼ਾਂ ਨੂੰ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਲਈ ਸੰਬੰਧਿਤ ਵਿਭਾਗਾਂ ਨੂੰ ਪੱਤਰ ਭੇਜੇ ਜਾ ਰਹੇ ਹਨ।