JALANDHAR WEATHER

ਐਸ.ਓ.ਸੀ. ਅੰਮ੍ਰਿਤਸਰ ਦੇ ਅੱਤਵਾਦੀ ਨੈੱਟਵਰਕ ਦਾ ਕੀਤਾ ਪਰਦਾਫ਼ਾਸ਼- ਡੀ.ਜੀ.ਪੀ. ਪੰਜਾਬ

ਚੰਡੀਗੜ੍ਹ, 6 ਮਈ- ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਕਿਹਾ ਕਿ ਆਈ.ਐਸ.ਆਈ.-ਸਮਰਥਿਤ ਸਰਹੱਦ ਪਾਰ ਅੱਤਵਾਦੀ ਨੈੱਟਵਰਕਾਂ ਵਿਰੁੱਧ ਇਕ ਵੱਡੀ ਸਫ਼ਲਤਾ ਵਿਚ, ਐਸ.ਐਸ.ਓ.ਸੀ. ਅੰਮ੍ਰਿਤਸਰ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਭਿਆਨ ਵਿਚ ਟਿੱਬਾ ਨੰਗਲ-ਕੁਲਾਰ ਰੋਡ, ਐਸ.ਬੀ.ਐਸ. ਨਗਰ ਦੇ ਨੇੜੇ ਜੰਗਲੀ ਖੇਤਰ ਵਿਚ ਇਕ ਖੁਫੀਆ ਜਾਣਕਾਰੀ ’ਤੇ ਕਾਰਵਾਈ ਵਿਚ ਅੱਤਵਾਦੀ ਹਾਰਡਵੇਅਰ ਦਾ ਇਕ ਭੰਡਾਰ ਬਰਾਮਦ ਕੀਤਾ ਹੈ। ਇਸ ਵਿਚ ਦੋ ਰਾਕੇਟ-ਪ੍ਰੋਪੇਲਡ ਗ੍ਰਨੇਡ (ਆਰ.ਪੀ.ਜੀ.), ਦੋ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.), ਪੰਜ ਪੀ-86 ਹੈਂਡ ਗ੍ਰਨੇਡ, ਇਕ ਵਾਇਰਲੈੱਸ ਕਮਿਊਨੀਕੇਸ਼ਨ ਸੈੱਟ ਬਰਾਮਦ ਕੀਤਾ ਗਿਆ ਹੈ। ਮੁੱਢਲੀ ਜਾਂਚ ਵਿਚ ਇਸ ਤੋਂ ਪੰਜਾਬ ਵਿਚ ਸਲੀਪਰ ਸੈੱਲਾਂ ਨੂੰ ਮੁੜ ਸੁਰਜੀਤ ਕਰਨ ਲਈ ਪਾਕਿਸਤਾਨ ਦੇ ਆਈ.ਐਸ.ਆਈ. ਅਤੇ ਸਹਿਯੋਗੀ ਅੱਤਵਾਦੀ ਸੰਗਠਨਾਂ ਦੁਆਰਾ ਇਕ ਤਾਲਮੇਲ ਵਾਲੀ ਕਾਰਵਾਈ ਦਾ ਸੰਕੇਤ ਮਿਲਦਾ ਹੈ।