ਤਾਜ਼ਾ ਖ਼ਬਰਾਂ
ਹਰਭਜਨ ਮਾਨ ਹੋਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ, 6 ਮਈ (ਜਸਵੰਤ ਸਿੰਘ ਜੱਸ)- ਉੱਘੇ ਪੰਜਾਬੀ ਗਾਇਕ ਅਤੇ ਫਿਲਮ ਅਦਾਕਾਰ ਹਰਭਜਨ ਮਾਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦਾ ਪੁੱਤਰ ਅਵਕਾਸ਼ ਸਿੰਘ ਮਾਨ ਅਤੇ ਸਰਬਜੀਤ ਸਿੰਘ ਵੀ ਸਨ। ਹਰਭਜਨ ਮਾਨ ਵਲੋਂ ਮੱਥਾ ਟੇਕ ਕੇ ਸਰਬੱਤ ਦੇ ਭਲੇ ਅਤੇ ਪਰਿਵਾਰ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।