ਵਾਰਸ ਪੰਜਾਬ ਦੇ ਜਥੇਬੰਦੀ ਵਲੋਂ ਰੋਸ ਮਾਰਚ



ਅੰਮ੍ਰਿਤਸਰ, 6 ਮਈ (ਜਸਵੰਤ ਸਿੰਘ ਜੱਸ)- ਅਕਾਲੀ ਦਲ ਵਾਰਸ ਪੰਜਾਬ ਦੇ ਜਥੇਬੰਦੀ ਵਲੋਂ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ’ਤੇ ਤੀਜੀ ਵਾਰ ਲਗਾਈ ਗਈ ਐਨ.ਐਸ.ਏ. ਦੇ ਵਿਰੋਧ ਵਿਚ ਅੱਜ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਦੀ ਅਗਵਾਈ ਵਿਚ ਰੋਸ ਮਾਰਚ ਕਰਨ ਉਪਰੰਤ ਡੀ.ਸੀ. ਦਫਤਰ ਵਿਖੇ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ, ਬਾਪੂ ਤਰਸੇਮ ਸਿੰਘ ਸਿੰਘ ਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਸਮੇਤ ਜਥੇਬੰਦੀ ਦੇ ਆਗੂਆਂ ਨੇ ਭਾਈ ਅੰਮ੍ਰਿਤਪਾਲ ਸਿੰਘ ’ਤੇ ਲਗਾਈ ਐਨ.ਐਸ.ਏ. ਖਤਮ ਕਰਕੇ ਉਨ੍ਹਾਂ ਨੂੰ ਤੁਰੰਤ ਰਿਹਾਅ ਕਰਨ ਦੇ ਨਾਲ ਨਾਲ ਸਮੂਹ ਬੰਦੀ ਸਿੰਘਾਂ ਨੂੰ ਵੀ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ।