JALANDHAR WEATHER

ਨਗਰ ਸੁਧਾਰ ਟਰੱਸਟ ਨੇ ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਹਟਵਾਏ

ਕਪੂਰਥਲਾ, 6 ਮਈ (ਅਮਨਜੋਤ ਸਿੰਘ ਵਾਲੀਆ)- ਨਗਰ ਸੁਧਾਰ ਟਰੱਸਟ ਕਪੂਰਥਲਾ ਵਲੋਂ ਜਮਾ ਮਸਜਿਦ ਦੇ ਪਿਛਲੇ ਪਾਸੇ ਨਗਰ ਸੁਧਾਰ ਟਰੱਸਟ ਦੀ ਮਾਰਕੀਟ ਵਿਚ ਦੁਕਾਨਦਾਰਾਂ ਵਲੋਂ ਕੀਤੇ ਗਏ ਨਜਾਇਜ਼ ਕਬਜ਼ਿਆਂ ਨੂੰ ਹਟਵਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਰਜ ਸਾਧਕ ਅਧਿਕਾਰੀ ਕੁਲਜੀਤ ਕੌਰ ਨੇ ਦੱਸਿਆ ਕਿ ਬੀਤੀ 28 ਅਪ੍ਰੈਲ ਨੂੰ ਨਜਾਇਜ਼ ਕਬਜ਼ੇ ਹਟਾਉਣ ਸੰਬੰਧੀ ਨੋਟਿਸ ਜਾਰੀ ਕਰਕੇ ਤਿੰਨ ਦਿਨ ਦਾ ਸਮਾਂ ਦਿੱਤਾ ਗਿਆ ਸੀ ਪਰ ਦੁਕਾਨਦਾਰਾਂ ਵਲੋਂ ਨਾਜਾਇਜ਼ ਕਬਜ਼ੇ ਨਹੀਂ ਹਟਾਏ ਗਏ। ਜਿਸ ਉਪਰੰਤ ਅੱਜ ਨਗਰ ਸੁਧਾਰ ਟਰੱਸਟ ਨੇ ਪੁਲਿਸ ਫੋਰਸ ਦੀ ਮਦਦ ਨਾਲ ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਹਟਵਾਏ ਹਨ। ਉਨ੍ਹਾਂ ਦੱਸਿਆ ਕਿ ਕਈ ਦੁਕਾਨਾਂ, ਜੋ ਖਾਲੀ ਸਨ, ਉਨ੍ਹਾਂ ’ਤੇ ਵੀ ਕੁਝ ਦੁਕਾਨਦਾਰਾਂ ਵਲੋਂ ਤਾਲੇ ਲਗਾ ਕੇ ਕਬਜ਼ੇ ਕੀਤੇ ਗਏ ਸਨ, ਉਹ ਵੀ ਛੁਡਵਾਏ ਗਏ ਹਨ ਤੇ ਅੰਦਰ ਪਿਆ ਸਮਾਨ ਜ਼ਬਤ ਕਰ ਲਿਆ ਗਿਆ ਹੈ। ਇਸ ਮੌਕੇ ਡੀ.ਐਸ.ਪੀ. ਦੀਪ ਕਰਨ ਤੇ ਵੱਖ-ਵੱਖ ਥਾਣਿਆਂ ਦੇ ਮੁਖੀ ਤੇ ਪੁਲਿਸ ਵੱਡੀ ਗਿਣਤੀ ਵਿਚ ਮੌਜੂਦ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ