ਭਾਜਪਾ ਵਲੋਂ ਪਾਰਟੀ ਕਾਰਕੁੰਨਾਂ ਤੇ ਸੰਸਦ ਮੈਂਬਰਾਂ ਨੂੰ ਮੌਕ ਡਰਿੱਲ ’ਚ ਹਿੱਸਾ ਲੈਣ ਦੀ ਅਪੀਲ

ਨਵੀਂ ਦਿੱਲੀ, 6 ਮਈ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਦੇਸ਼ ਦੇ 244 ਜ਼ਿਲ੍ਹਿਆਂ ਵਿਚ ਭਲਕੇ ਇਕ ਦੇਸ਼ ਵਿਆਪੀ ਮੌਕ ਡ੍ਰਿਲ ਨਿਰਧਾਰਤ ਕੀਤੀ ਗਈ ਹੈ। ਭਾਜਪਾ ਸੰਸਦੀ ਪਾਰਟੀ ਦਫ਼ਤਰ ਨੇ ਸਾਰੇ ਭਾਜਪਾ ਸੰਸਦ ਮੈਂਬਰਾਂ ਨੂੰ ਆਮ ਨਾਗਰਿਕਾਂ ਵਜੋਂ ਅਭਿਆਸ ਵਿਚ ਹਿੱਸਾ ਲੈਣ ਅਤੇ ਸਥਾਨਕ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਲਈ ਕਿਹਾ ਹੈ। ਪਾਰਟੀ ਨੇ ਕਿਹਾ ਕਿ ਸੂਬਾ ਪ੍ਰਧਾਨਾਂ ਨੂੰ ਵੀ ਸੁਚਾਰੂ ਢੰਗ ਨਾਲ ਅਮਲ ਨੂੰ ਯਕੀਨੀ ਬਣਾਉਣ ਲਈ ਸੀਨੀਅਰ ਅਹੁਦੇਦਾਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੰਮ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ। ਭਾਰਤੀ ਜਨਤਾ ਪਾਰਟੀ ਨੇ ਪੋਸਟ ਸਾਂਝੀ ਕਰ ਕਿਹਾ ਕਿ ਸਾਰੇ ਨਾਗਰਿਕਾਂ, ਭਾਜਪਾ ਕਾਰਕੁਨਾਂ ਅਤੇ ਨੇਤਾਵਾਂ ਨੂੰ ਅੱਗੇ ਆਉਣ ਅਤੇ ਸਵੈ-ਇੱਛਾ ਨਾਲ ਕੰਮ ਕਰਨ ਦੀ ਅਪੀਲ।