ਪੰਜਾਬ ਸਰਕਾਰ ਵਲੋਂ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਲਈ ਨਵੇਂ ਹੁਕਮ ਜਾਰੀ

ਚੰਡੀਗੜ੍ਹ, 6 ਮਈ- ਤਹਿਸੀਲ ਦਫਤਰਾਂ ਵਿਚ ਹੁਣ ਅਧਿਕਾਰੀਆਂ ਦੀ ਮਨਮਾਨੀ ਨਹੀਂ ਚੱਲੇਗੀ। ਮਾਨ ਸਰਕਾਰ ਵਲੋਂ ਫਰਲੋ ਖ਼ਤਮ ਕਰਨ ਦਾ ਵੱਡਾ ਫੈਸਲਾ ਲਿਆ ਗਿਆ ਹੈ। ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਦੀ ਸਵੇਰੇ 9 ਵਜੇ ਤੋਂ ਸ਼ਾਮ ਤੱਕ ਸਰਕਾਰੀ ਦਫ਼ਤਰਾਂ ਵਿਚ ਹਾਜ਼ਰੀ ਨੂੰ ਯਕੀਨੀ ਬਣਾਇਆ ਜਾਵੇਗੀ। ਸਰਕਾਰ ਵਲੋਂ ਡੀ.ਸੀਜ਼. ਨੂੰ ਇਸ ਸੰਬੰਧੀ ਪੱਤਰ ਜਾਰੀ ਕਰ ਤਹਿਸੀਲ ਦਫ਼ਤਰਾਂ ਵਿਚ ਅਧਿਕਾਰੀਆਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਖਾਲੀ ਥਾਵਾਂ ’ਤੇ ਬਦਲਵੇਂ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਗਏ ਹਨ।