JALANDHAR WEATHER

ਕੱਲ੍ਹ ਸ਼ਾਮ 8 ਵਜੇ ਬਰਨਾਲਾ ਸ਼ਹਿਰ 'ਚ ਵੀ ਹੋਵੇਗਾ ਬਲੈਕ ਆਊਟ

ਬਰਨਾਲਾ, 6 ਮਈ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਬਰਨਾਲਾ ਟੀ ਬੈਨਿਥ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਅਭਿਆਸ ਦੇ ਤੌਰ 'ਤੇ 7 ਮਈ ਸ਼ਾਮ 8 ਵਜੇ ਸਾਇਰਨ ਵੱਜੇਗਾ ਅਤੇ ਸ਼ਹਿਰ 'ਚ ਬਲੈਕ ਆਊਟ ਹੋਵੇਗਾ। ਉਨ੍ਹਾਂ ਕਿਹਾ ਕਿ ਕੱਲ੍ਹ ਜਾਂ ਉਸ ਤੋਂ ਬਾਅਦ ਜਦੋਂ ਵੀ ਅਜਿਹਾ ਸਾਇਰਨ ਵੱਜੇ ਤਾਂ ਆਮ ਜਨਤਾ ਕੋਲੋਂ ਇਹ ਆਸ ਰੱਖੀ ਜਾਂਦੀ ਹੈ ਕਿ ਉਹ ਆਪਣੇ ਘਰਾਂ ਵਿਚ ਲਾਈਟਾਂ ਬੰਦ ਕਰ ਦੇਣ ਅਤੇ ਆਪਣੇ ਇਨਵਰਟਰ ਅਤੇ ਜਨਰੇਟਰ ਵੀ ਬੰਦ ਰੱਖਣ। ਇਸ ਦੌਰਾਨ ਸਟਰੀਟ ਲਾਈਟਾਂ ਵੀ ਬੰਦ ਰਹਿਣਗੀਆਂ। ਉਨ੍ਹਾਂ ਅਪੀਲ ਕੀਤੀ ਕਿ ਸ਼ਹਿਰ ਵਾਸੀ ਇਸ ਵਿਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਲਾਈਟਾਂ ਬੰਦ ਰੱਖਣ। ਇਸ ਤੋਂ ਇਲਾਵਾ ਸੀ.ਸੀ.ਟੀ.ਵੀ. ਕੈਮਰਿਆਂ ਦੀ ਜੋ ਲਾਈਟ ਹਨੇਰਾ ਹੋਣ 'ਤੇ ਆਪਣੇ ਆਪ ਚਲਦੀ ਹੈ, ਨੂੰ ਵੀ ਇਸ ਸਮੇਂ ਦੌਰਾਨ ਬੰਦ ਕੀਤਾ ਜਾਵੇ ਤਾਂ ਜੋ ਸ਼ਹਿਰ ਵਿਚ ਪੂਰੀ ਤਰ੍ਹਾਂ ਹਨੇਰਾ ਵਿਖਾਈ ਦੇਵੇ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਲੋਕ ਘਰ ਤੋਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨ ਅਤੇ ਡਰਾਈਵਿੰਗ ਨਾ ਕਰਨ। ਇਸ ਮੌਕੇ ਲੋਕ ਆਪਣੇ ਘਰਾਂ ਵਿਚ ਹੀ ਰਹਿਣ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ