JALANDHAR WEATHER

ਕੱਲ੍ਹ ਸ਼ਾਮ 4 ਵਜੇ ਵੱਜਣਗੇ ਸਾਇਰਨ ਅਤੇ ਰਾਤ 10 ਵਜੇ ਹੋਵੇਗਾ ਬਲੈਕ ਆਊਟ: ਡਿਪਟੀ ਕਮਿਸ਼ਨਰ

ਪਠਾਨਕੋਟ , 6 ਮਈ ( ਸੰਧੂ ) - ਡਿਪਟੀ ਕਮਿਸ਼ਨਰ ਪਠਾਨਕੋਟ ਆਦਿੱਤਿਆ ਉੱਪਲ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਮੌਕ ਡਰਿੱਲ ਬਾਰੇ ਹਿਦਾਇਤਾਂ ਦਿੱਤੀਆਂ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਜਾਰੀ ਕੀਤੀਆਂ ਹਿਦਾਇਤਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹੇ ਅੰਦਰ ਇਕ ਮੌਕ ਡਰਿੱਲ ਕੀਤੀ ਜਾ ਰਹੀ ਹੈ। ਜਿਸ ਅਧੀਨ ਜ਼ਿਲ੍ਹਾ ਪਠਾਨਕੋਟ ਦੇ ਅਰਬਨ ਖੇਤਰ ਅੰਦਰ ਸ਼ਾਮ 4 ਵਜੇਂ ਸਾਇਰਨ ਵਜਾਇਆ ਜਾਵੇਗਾ ਅਤੇ ਰਾਤ 10 ਵਜੇ ਬਲੈਕ ਆਊਟ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਅਭਿਆਸ ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤਾ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ