JALANDHAR WEATHER

ਭਾਰਤ ਦਾ ਪਾਣੀ ਭਾਰਤ ਦੇ ਹੱਕ 'ਚ ਵਹੇਗਾ -ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ , 6 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦਹਾਕਿਆਂ ਤੋਂ ਸਾਡੀਆਂ ਨਦੀਆਂ ਦੇ ਪਾਣੀ ਨੂੰ ਤਣਾਅ ਅਤੇ ਟਕਰਾਅ ਦਾ ਵਿਸ਼ਾ ਬਣਾਇਆ ਗਿਆ ਸੀ, ਪਰ ਸਾਡੀ ਸਰਕਾਰ ਨੇ ਰਾਜ ਸਰਕਾਰਾਂ ਦੇ ਸਹਿਯੋਗ ਨਾਲ, ਨਦੀਆਂ ਨੂੰ ਜੋੜਨ ਲਈ ਇਕ ਵਿਸ਼ਾਲ ਮੁਹਿੰਮ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦਾ ਪਾਣੀ ਭਾਰਤ ਦੇ ਹੱਕ 'ਚ ਵਹੇਗਾ। ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਪਾਕਿਸਤਾਨ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਕਰ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਹੈ ਕਿ ਬੁੱਧਵਾਰ ਨੂੰ ਦੇਸ਼ ਭਰ ਵਿਚ ਸਿਵਲ ਡਿਫੈਂਸ ਮੌਕ ਡ੍ਰਿਲ ਕੀਤੀ ਜਾਵੇਗੀ। ਦੇਸ਼ ਵਾਸੀਆਂ ਦੀ ਮੰਗ ਹੈ ਕਿ ਇਸ ਵਾਰ ਪਾਕਿਸਤਾਨ ਨੂੰ ਢੁਕਵਾਂ ਜਵਾਬ ਦਿੱਤਾ ਜਾਵੇ। ਇਸ ਦੇ ਨਾਲ ਹੀ ਪਾਕਿਸਤਾਨ ਨੂੰ ਡਰ ਹੈ ਕਿ ਭਾਰਤ ਕਿਸੇ ਵੀ ਸਮੇਂ ਉਸ 'ਤੇ ਹਮਲਾ ਕਰ ਸਕਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ