JALANDHAR WEATHER

ਭਾਰਤ ਤੇ ਬਰਤਾਨੀਆ ਵਿਚਾਲੇ ਮੁਕਤ ਵਪਾਰ ਸਮਝੌਤਾ ਸਿਰੇ ਚੜ੍ਹਿਆ

ਨਵੀਂ ਦਿੱਲੀ, 6 ਮਈ -ਭਾਰਤ ਤੇ ਯੂ.ਕੇ. ਵਿਚਾਲੇ ਲੰਮੇ ਸਮੇਂ ਤੋਂ ਉਡੀਕੇ ਜਾ ਰਹੇ ਮੁਕਤ ਵਪਾਰ ਸਮਝੌਤੇ (ਐੱਫ.ਟੀ.ਏ.) ਦੇ ਨਾਲ ਹੀ ਅੱਜ ਦੋਹਰਾ ਯੋਗਦਾਨ ਕਰਾਰ ਵੀ ਨੇਪਰੇ ਚੜ੍ਹ ਗਿਆ ਹੈ। ਇਨ੍ਹਾਂ ਸਮਝੌਤਿਆਂ ਨਾਲ ਦੋਵਾਂ ਮੁਲਕਾਂ ’ਚ ਵਪਾਰ, ਨਿਵੇਸ਼, ਵਿਕਾਸ ਤੇ ਰੁਜ਼ਗਾਰ ਨੂੰ ਹੁਲਾਰਾ ਮਿਲਣ ਦੀ ਉਮੀਦ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਬਰਤਾਨਵੀ ਹਮਰੁਤਬਾ ਕੀਰ ਸਟਾਰਮਰ ਨਾਲ ਫ਼ੋਨ ’ਤੇ ਗੱਲਬਾਤ ਮਗਰੋਂ ਇਹ ਸਮਝੌਤੇ ਸਿਰੇ ਚੜ੍ਹਨ ਦਾ ਐਲਾਨ ਕੀਤਾ। ਭਾਰਤ ਨੇ ਕਿਹਾ ਕਿ ਇਸ ਸਮਝੌਤੇ ਨਾਲ ਦੋਵਾਂ ਮੁਲਕਾਂ ’ਚ ਜੀਵਨ ਪੱਧਰ ਸੁਧਰਨ ਦੀ ਆਸ ਹੈ। ਇਹ ਸਮਝੌਤਾ ਦੋਵਾਂ ਦੇਸ਼ਾਂ ਲਈ ਆਲਮੀ ਬਾਜ਼ਾਰਾਂ ਲਈ ਉਤਪਾਦਾਂ ਤੇ ਸੇਵਾਵਾਂ ਨੂੰ ਸਾਂਝੇ ਤੌਰ ’ਤੇ ਵਿਕਸਿਤ ਕਰਨ ਦੀਆਂ ਨਵੀਆਂ ਸੰਭਾਵਨਾਵਾਂ ਦੇ ਰਾਹ ਖੋਲ੍ਹੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ