JALANDHAR WEATHER

ਭਾਰਤ ਨੇ ਪਾਕਿ ਵਲੋਂ ਜੰਗਬੰਦੀ ਉਲੰਘਣਾ ਦਾ ਦਿੱਤਾ ਮੂੰਹ ਤੋੜ ਜਵਾਬ, ਢੇਰ ਕੀਤੇ ਪਾਕਿਸਤਾਨ ਦੇ ਜਵਾਨ

ਸ੍ਰੀਨਗਰ, 7 ਮਈ- ਪਾਕਿਸਤਾਨ ਨੇ ਇਕ ਵਾਰ ਫਿਰ ਜੰਮੂ-ਕਸ਼ਮੀਰ ਦੇ ਪੁਣਛ-ਰਾਜੌਰੀ ਸੈਕਟਰ ਵਿਚ ਜੰਗਬੰਦੀ ਦੀ ਉਲੰਘਣਾ ਕੀਤੀ। ਇਸ ਨੇ ਭਿੰਬਰ ਗਲੀ ਖੇਤਰ ਵਿਚ ਗੋਲੀਬਾਰੀ ਕੀਤੀ। ਰੱਖਿਆ ਸੂਤਰਾਂ ਅਨੁਸਾਰ, ਪਾਕਿਸਤਾਨੀ ਫੌਜ ਨੇ ਇਸ ਸਮੇਂ ਦੌਰਾਨ ਤੋਪਖਾਨੇ ਦੀਆਂ ਬੰਦੂਕਾਂ ਦੀ ਵਰਤੋਂ ਕੀਤੀ, ਜਿਸ ਦੇ ਜਵਾਬ ਵਿਚ ਭਾਰਤੀ ਫੌਜ ਨੇ ਜ਼ੋਰਦਾਰ ਜਵਾਬੀ ਕਾਰਵਾਈ ਕੀਤੀ। ਇਸ ਵਿੱਚ ਪਾਕਿਸਤਾਨੀ ਫੌਜ ਨੂੰ ਵੱਡਾ ਨੁਕਸਾਨ ਹੋਇਆ। ਜਵਾਬੀ ਕਾਰਵਾਈ ਵਿਚ, ਭਾਰਤੀ ਫੌਜ ਨੇ ਸਰਹੱਦੀ ਖੇਤਰਾਂ ਵਿਚ ਪਾਕਿਸਤਾਨੀ ਚੌਕੀਆਂ ਨੂੰ ਨਿਸ਼ਾਨਾ ਬਣਾਇਆ। ਰੱਖਿਆ ਸੂਤਰਾਂ ਅਨੁਸਾਰ ਜਵਾਬੀ ਕਾਰਵਾਈ ਵਿਚ ਪਾਕਿਸਤਾਨੀ ਫੌਜ ਦੇ ਜਵਾਨ ਵੀ ਮਾਰੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ