ਅਸੀਂ ਭਾਰਤ ਸਰਕਾਰ ਦੇ ਹਾਂ ਨਾਲ ਖੜ੍ਹੇ- ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 7 ਮਈ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਾਡੀਆਂ ਬਹਾਦਰ ਹਥਿਆਰਬੰਦ ਫੌਜਾਂ ਨੂੰ ਆਪ੍ਰੇਸ਼ਨ ਸਿੰਦੂਰ ਨੂੰ ਸ਼ੁੱਧਤਾ ਅਤੇ ਸੰਜਮ ਨਾਲ ਚਲਾਉਣ ਲਈ ਸਲਾਮ ਕਰਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਅੱਤਵਾਦ ਵਿਰੁੱਧ ਫੈਸਲਾਕੁੰਨ ਕਾਰਵਾਈ ਲਈ ਭਾਰਤ ਸਰਕਾਰ ਦੇ ਨਾਲ ਖੜ੍ਹੇ ਹਾਂ।