ਭਾਰਤ ਅੱਤਵਾਦ ਨੂੰ ਆਪਣੀਆਂ ਜੜ੍ਹਾਂ ’ਚੋਂ ਖ਼ਤਮ ਕਰਨ ਲਈ ਹੈ ਵਚਨਬੱਧ- ਅਮਿਤ ਸ਼ਾਹ

ਨਵੀਂ ਦਿੱਲੀ, 7 ਮਈ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰ ਕਿਹਾ ਕਿ ਸਾਡੀਆਂ ਹਥਿਆਰਬੰਦ ਸੈਨਾਵਾਂ ’ਤੇ ਮਾਣ ਹੈ। ਆਪ੍ਰੇਸ਼ਨ ਸਿੰਦੂਰ ਪਹਿਲਗਾਮ ਵਿਚ ਸਾਡੇ ਮਾਸੂਮ ਭਰਾਵਾਂ ਦੀ ਬੇਰਹਿਮੀ ਨਾਲ ਹੱਤਿਆ ਦਾ ਭਾਰਤ ਵਲੋਂ ਜਵਾਬ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਭਾਰਤ ਅਤੇ ਇਸ ਦੇ ਲੋਕਾਂ ’ਤੇ ਕਿਸੇ ਵੀ ਹਮਲੇ ਦਾ ਢੁਕਵਾਂ ਜਵਾਬ ਦੇਣ ਲਈ ਦ੍ਰਿੜ ਹੈ। ਭਾਰਤ ਅੱਤਵਾਦ ਨੂੰ ਆਪਣੀਆਂ ਜੜ੍ਹਾਂ ਤੋਂ ਖਤਮ ਕਰਨ ਲਈ ਦ੍ਰਿੜਤਾ ਨਾਲ ਵਚਨਬੱਧ ਹੈ।