ਅਮਿਤ ਸ਼ਾਹ ਨੇ ਕੀਤੀ ਉਮਰ ਅਬਦੁੱਲਾ ਨਾਲ ਗੱਲ, ਸੁਰੱਖਿਆ ਉਪਾਅ ਯਕੀਨੀ ਬਣਾਉਣ ਲਈ ਦਿੱਤੇ ਨਿਰਦੇਸ਼

ਨਵੀਂ ਦਿੱਲੀ, 7 ਮਈ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨਾਲ ਗੱਲ ਕੀਤੀ। ਗ੍ਰਹਿ ਮੰਤਰੀ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਅਤੇ ਡੀ.ਜੀ. ਬੀ.ਐਸ.ਐਫ਼. ਦੇ ਸੰਪਰਕ ਵਿਚ ਵੀ ਹਨ। ਉਨ੍ਹਾਂ ਨੇ ਡੀ.ਜੀ. ਬੀ.ਐਸ.ਐਫ. ਨੂੰ ਸਰਹੱਦੀ ਖੇਤਰਾਂ ਵਿਚ ਰਹਿਣ ਵਾਲੇ ਲੋਕਾਂ ਲਈ ਸਾਰੇ ਸੁਰੱਖਿਆ ਉਪਾਅ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।