ਦੇਸ਼ ਨੂੰ ਬਚਾਉਣਾ ਹੈ ਸਾਡੀ ਤਰਜੀਹ- ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 7 ਮਈ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਅਤੇ ਕੇਂਦਰ ਸਰਕਾਰ ਦੇ ਨਾਲ ਹੈ। ਪੰਜਾਬ ਨੇ ਕਦੇ ਵੀ ਦੁਸ਼ਮਣ ਦੇਸ਼ਾਂ ਨਾਲ ਕਿਸੇ ਵੀ ਟਕਰਾਅ ਵਿਚ ਦੇਸ਼ ਨਾਲ ਧੋਖਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਆਪ੍ਰੇਸ਼ਨ ਸਿੰਦੂਰ ਇਕ ਸਫਲ ਮਿਸ਼ਨ ਸੀ, ਪੰਜਾਬੀਆਂ ਨੇ ਦੇਸ਼ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਅਸੀਂ ਕਿਸੇ ਵੀ ਨੁਕਸਾਨ ਦੀ ਚਿੰਤਾ ਨਹੀਂ ਕਰਦੇ। ਸਾਡੀ ਤਰਜੀਹ ਦੇਸ਼ ਨੂੰ ਬਚਾਉਣਾ ਹੈ।