ਪਾਕਿਸਤਾਨੀ ਫੌਜੀ ਠਿਕਾਣਿਆਂ ’ਤੇ ਹਮਲਾ ਨਹੀਂ ਕੀਤਾ- ਭਾਰਤੀ ਫ਼ੌਜ

ਨਵੀਂ ਦਿੱਲੀ, 7 ਮਈ- ਭਾਰਤੀ ਫੌਜ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਆਪ੍ਰੇਸ਼ਨ ‘ਸਿੰਦੂਰ’ ਹਮਲੇ ਵਿਚ ਸਿਰਫ਼ ਅੱਤਵਾਦੀਆਂ ਦੇ ਟਿਕਾਣਿਆਂ ਨੂੰ ਹੀ ਨਿਸ਼ਾਨਾ ਬਣਾਇਆ ਗਿਆ ਸੀ ਤੇ ਕਿਸੇ ਵੀ ਪਾਕਿਸਤਾਨੀ ਫੌਜੀ ਟਿਕਾਣੇ ’ਤੇ ਹਮਲਾ ਨਹੀਂ ਹੋਇਆ ਹੈ। ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਕਿ ਜੈਸ਼-ਏ-ਮੁਹੰਮਦ ਅਤੇ ਲਸ਼ਕਰ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ।