ਅੱਜ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨਗੇ ਅਮਿਤ ਸ਼ਾਹ

ਨਵੀਂ ਦਿੱਲੀ, 7 ਮਈ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਦੁਪਹਿਰ 2 ਵਜੇ ਮੁੱਖ ਮੰਤਰੀਆਂ, ਡੀ.ਜੀ.ਪੀ. ਅਤੇ ਮੁੱਖ ਸਕੱਤਰਾਂ ਨਾਲ ਇਕ ਮੀਟਿੰਗ ਬੁਲਾਈ ਹੈ। ਇਸ ਵਿਚ ਜੰਮੂ-ਕਸ਼ਮੀਰ, ਪੰਜਾਬ, ਰਾਜਸਥਾਨ, ਗੁਜਰਾਤ, ਉੱਤਰਾਖੰਡ, ਉੱਤਰ ਪ੍ਰਦੇਸ਼, ਬਿਹਾਰ, ਸਿੱਕਮ, ਪੱਛਮੀ ਬੰਗਾਲ ਦੇ ਮੁੱਖ ਮੰਤਰੀ ਅਤੇ ਲੱਦਾਖ ਦੇ ਉਪ ਰਾਜਪਾਲ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮੀਟਿੰਗ ਵਿਚ ਹਿੱਸਾ ਲੈਣਗੇ।