ਸਤਲੁਜ ਬਿਆਸ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ 'ਤੇ ਅਭਿਆਸ ਤਹਿਤ ਵਜਾਇਆ ਸਾਇਰਨ

ਹਰੀਕੇ ਪੱਤਣ, 7 ਮਈ (ਸੰਜੀਵ ਕੁੰਦਰਾ)-ਭਾਰਤ ਸਰਕਾਰ ਵਲੋਂ ਆਈਆਂ ਹਦਾਇਤਾਂ ਦੇ ਮੱਦੇਨਜ਼ਰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਅਭਿਆਸ ਕੀਤਾ ਜਾ ਰਿਹਾ ਹੈ, ਜਿਸ ਤਹਿਤ ਅੱਜ ਬਿਆਸ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ 'ਤੇ ਸਾਇਰਨ ਵਜਾਇਆ ਗਿਆ ਜੋ ਹਵਾਈ ਹਮਲੇ ਦੀ ਸੂਚਨਾ ਦਾ ਪ੍ਰਤੀਕ ਸੀ। ਇਹ ਸਾਇਰਨ ਸਿਵਲ ਡਿਫੈਂਸ ਵਲੋਂ ਅਭਿਆਸ ਲਈ ਵਜਾਏ ਜਾ ਰਹੇ ਹਨ ਤਾਂ ਜੋ ਇਨ੍ਹਾਂ ਦੀ ਫੰਕਸ਼ਨੈਲਟੀ ਅਤੇ ਸਾਊਂਡ ਚੈੱਕ ਕੀਤੇ ਜਾ ਸਕਣ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਨਾਲ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਅੱਜ ਰਾਤ 9 ਵਜੇ ਤੋਂ 9:30 ਤੱਕ ਇਸੇ ਤਰ੍ਹਾਂ ਬਲੈਕ ਆਊਟ ਦਾ ਅਭਿਆਸ ਕੀਤਾ ਜਾਵੇਗਾ। ਬਲੈਕ ਆਊਟ ਸਮੇਂ ਸਾਰੇ ਸ਼ਹਿਰ ਦੀ ਲਾਈਟ ਬੰਦ ਕਰ ਦਿੱਤੀ ਜਾਵੇਗੀ। ਜ਼ਿਲ੍ਹਾ ਅਧਿਕਾਰੀਆਂ ਵਲੋਂ ਜਨਤਾ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਦੌਰਾਨ ਆਪਣੇ ਘਰਾਂ ਵਿਚ ਇਨਵਰਟਰ ਜਾਂ ਜਨਰੇਟਰ ਬੰਦ ਰੱਖਣ।