ਪਾਕਿ ਵਲੋਂ ਕੀਤੇ ਹਮਲੇ ਦੌਰਾਨ ਪੁਣਛ ’ਚ ਹੋਈ 13 ਨਾਗਰਿਕਾਂ ਦੀ ਮੌਤ- ਭਾਰਤੀ ਵਿਦੇਸ਼ ਮੰਤਰਾਲਾ

ਨਵੀਂ ਦਿੱਲੀ, 8 ਮਈ- ਭਾਰਤੀ ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਾਕਿਸਤਾਨ ਵਲੋਂ ਕੰਟਰੋਲ ਰੇਖਾ ’ਤੇ ਜੰਗਬੰਦੀ ਦੀ ਉਲੰਘਣਾ ਵਿਚ ਪੁਣਛ ਵਿਚ 13 ਨਾਗਰਿਕਾਂ ਦੀ ਮੌਤ ਹੋ ਗਈ ਤੇ 59 ਜ਼ਖਮੀ ਹੋਏ ਹਨ, ਜਿਨ੍ਹਾਂ ਵਿਚ 44 ਪੁੰਛ ਇਲਾਕੇ ਦੇ ਹਨ।