ਰਾਜਨੀਤਕ ਪਾਰਟੀਆਂ ਨੂੰ ਆਰ.ਟੀ.ਆਈ. ਦੇ ਦਾਇਰੇ ਵਿਚ ਲਿਆਉਣ ਦੀ ਪਟੀਸ਼ਨ ’ਤੇ ਸੁਣਵਾਈ ਮੁਲਤਵੀ

ਨਵੀਂ ਦਿੱਲੀ, 8 ਮਈ- ਰਾਜਨੀਤਕ ਪਾਰਟੀਆਂ ਨੂੰ ਆਰ.ਟੀ.ਆਈ. ਦੇ ਦਾਇਰੇ ਵਿਚ ਲਿਆਉਣ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਿਚ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ। ਪਟੀਸ਼ਨ ਵਿਚ ਰਾਸ਼ਟਰੀ ਅਤੇ ਖੇਤਰੀ ਰਾਜਨੀਤਕ ਪਾਰਟੀਆਂ ਨੂੰ ਸੂਚਨਾ ਅਧਿਕਾਰ ਕਾਨੂੰਨ (ਆਰਟੀਆਈ) ਦੇ ਤਹਿਤ ਜਨਤਕ ਅਥਾਰਟੀ ਘੋਸ਼ਿਤ ਕਰਨ ਦੀ ਮੰਗ ਕੀਤੀ ਗਈ ਸੀ।