ਤਰਨ ਤਰਨ ਪ੍ਰਸ਼ਾਸਨ ਵਲੋਂ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਕੀਤਾ ਕੰਟਰੋਲ ਰੂਮ ਸਥਾਪਿਤ
ਤਰਨ ਤਾਰਨ, 8 ਮਈ (ਹਰਿੰਦਰ ਸਿੰਘ)-ਭਾਰਤ ਅਤੇ ਪਾਕਿਸਤਾਨ ਦਰਮਿਆਨ ਚੱਲ ਰਹੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਿਪਟਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਤਰਨ ਤਾਰਨ ਵਲੋਂ ਸਾਂਝਾ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਜ਼ਿਲ੍ਹਾ ਵਾਸੀ ਕਿਸੇ ਵੀ ਹੰਗਾਮੀ ਸਥਿਤੀ ਸੰਬੰਧੀ ਸੂਚਨਾ ਦੇਣ ਜਾਂ ਜਾਣਕਾਰੀ ਲੈਣ ਲਈ ਕੰਟਰੋਲ ਰੂਮ ਨੰਬਰ 01852-292810 ’ਤੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਪੁਲਿਸ ਕੰਟਰੋਲ ਨੰਬਰ 112 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।