ਭਾਈ ਜਗਤਾਰ ਸਿੰਘ ਹਵਾਰਾ ਦੀ ਵੀਡੀਓ ਕਾਨਫ਼ਰੰਸ ਰਾਹੀਂ ਹੋਈ ਪੇਸ਼ੀ

ਮੁਹਾਲੀ, 8 ਮਈ (ਕਪਿਲ ਵਧਵਾ)- ਮੁਹਾਲੀ ਜ਼ਿਲ੍ਹਾ ਅਦਾਲਤ ਵਿਖੇ ਭਾਈ ਜਗਤਾਰ ਸਿੰਘ ਹਵਾਰਾ ਦੀ ਵੀਡਿਓ ਕਾਨਫ਼ਰੰਸ ਰਾਹੀਂ ਪੇਸ਼ੀ ਹੋਈ। ਜਾਣਕਾਰੀ ਅਨੁਸਾਰ ਹਵਾਰਾ ਖਿਲਾਫ਼ ਥਾਣਾ ਸਦਰ ਖਰੜ ਵਿਖੇ ਵਿਸਫੋਟਕ ਪਦਾਰਥ ਐਕਟ ਤਹਿਤ ਦਰਜ ਮਾਮਲੇ ਦੀ ਸੁਣਵਾਈ ਦੌਰਾਨ ਦਿੱਲੀ ਦੀ ਮੰਡੋਲੀ ਜੇਲ੍ਹ ਵਿਚ ਬੰਦ ਭਾਈ ਹਵਾਰਾ ਦੀ ਅਦਾਲਤ ਵਿਚ ਵੀ. ਸੀ. ਰਾਹੀਂ ਪੇਸ਼ੀ ਹੋਈ। ਇਸ ਮਾਮਲੇ ਦੀ ਅਗਲੀ ਸੁਣਵਾਈ 15 ਮਈ ਨੂੰ ਕੀਤੀ ਜਾਵੇਗੀ।