JALANDHAR WEATHER

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਭਾਰਤ-ਪਾਕਿ ਜੰਗ ਦੇ ਵਿਰੋਧ 'ਚ ਸ਼ਾਂਤੀ ਮਾਰਚ ਕੱਢਿਆ

ਡੇਰਾ ਬਾਬਾ ਨਾਨਕ, 8 ਮਈ (ਹੀਰਾ ਸਿੰਘ ਮਾਂਗਟ)-ਅੱਜ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਭਾਰਤ ਪਾਕਿ ਜੰਗ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਇਮਾਨ ਸਿੰਘ ਮਾਨ ਦੀ ਅਗਵਾਈ ਹੇਠ ਸਾਂਤੀ ਮਾਰਚ ਕੱਢਿਆ ਗਿਆ। ਇਹ ਸ਼ਾਂਤੀ ਮਾਰਚ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਚੱਲ ਕੇ ਕਸਬੇ ਦੇ ਬਾਜ਼ਾਰ ਵਿੱਚੋਂ ਹੁੰਦਾ ਹੋਇਆ ਤੇ ਭਾਰਤ ਪਾਕਿ ਜੰਗ ਬੰਦ ਕਰੋ ਦੇ ਨਾਅਰੇ ਲਾਉਂਦਾ ਹੋਇਆ, ਕਰਤਾਰਪੁਰ ਸਾਹਿਬ ਕੋਰੀਡੋਰ ਵਿਖੇ ਪੁੱਜਾ। ਇਸ ਮੌਕੇ ਵੱਡੀ ਗਿਣਤੀ ਵਿੱਚ ਨੌਜਵਾਨ ਬੀਬੀਆਂ ਤੇ ਬੱਚੇ ਹਾਜ਼ਰ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਸਰਦਾਰ ਇਮਾਨ ਸਿੰਘ ਮਾਨ ਨੇ ਕਿਹਾ ਕਿ ਭਾਰਤ ਪਾਕਿ ਜੰਗ ਨਹੀਂ ਲੱਗਣਾ ਚਾਹੀਦਾ । ਉਹਨਾਂ ਕਿਹਾ ਕਿ ਦੋਵਾਂ ਦੇਸ਼ਾਂ ਦੇ ਲੋਕ ਜੰਗ ਨਹੀਂ ਚਾਹੁੰਦੇ ਤੇ ਨਾ ਹੀ ਜੰਗ ਕਿਸੇ ਮਸਲੇ ਦਾ ਹੱਲ ਹੈ। ਉਹਨਾਂ ਕਿਹਾ ਕਿ ਲਹਿੰਦੇ ਤੇ ਚੜਦੇ ਦੋਵਾਂ ਪੰਜਾਬਾਂ ਵਿੱਚ ਹੀ ਬਾਬੇ ਨਾਨਕ ਦਾ ਘਰ ਹੈ ਤੇ ਜੇਕਰ ਦੋਵਾਂ ਦੇਸ਼ਾਂ ਦਰਮਿਆਨ ਜੰਗ ਲੱਗਦੀ ਹੈ ਤਾਂ ਇਸ ਨਾਲ ਦੋਵਾਂ ਦੇਸ਼ਾਂ ਦੀ ਇਮਾਮ ਦਾ ਵੱਡਾ ਨੁਕਸਾਨ ਹੋਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ